14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਡੀ. ਆਈ. ਜੀ. ਇੰਦਰਬੀਰ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ

ਜੰਡਿਆਲਾ ਗੁਰੂ (ਅੰਮ੍ਰਿਤਸਰ), 14 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਅਜ਼ਾਦੀ ਦਿਹਾੜੇ ਨੂੰ...

ਅਜੀਤ ਡੈਸਕ 14-08-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 14 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)- ਅਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਅਤੇ ਇਲਾਕੇ ਵਿਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਅੱਜ ਸ਼ਾਮ ਡੀ. ਆਈ. ਜੀ. ਸ .ਇੰਦਰਬੀਰ ਸਿੰਘ ਆਈ. ਪੀ. ਐੱਸ. ਦੀ ਅਗਵਾਈ ਹੇਠ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਸ. ਕੰਵਲਪ੍ਰੀਤ ਸਿੰਘ ਚਾਹਲ ਦੀ ਹਾਜ਼ਰੀ ਵਿਚ ਜੰਡਿਆਲਾ ਗੁਰੂ ਵਿਚ ਫਲੈਗ ਮਾਰਚ ਕੱਢਿਆ ਗਿਆ ਅਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧਤਾ ਦਾ ਸੰਦੇਸ਼ ਦਿੰਦਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ।

ਡੀ. ਆਈ. ਜੀ. ਇੰਦਰਬੀਰ ਸਿੰਘ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਜਨਤਾ ਨੂੰ ਕਿਸੇ ਤਰ੍ਹਾਂ ਦੀ ਵੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਅਤੇ ਉਹ ਆਪਣਾ ਕੰਮ ਆਰਾਮ ਨਾਲ ਕਰਦੇ ਰਹਿਣ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਕਿਸੇ ਨੇ ਵੀ ਅਮਨ ਸ਼ਾਂਤੀ ਭੰਗ ਕਰਨ ਬਾਰੇ ਸੋਚਿਆ ਵੀ ਤਾਂ ਉਨ੍ਹਾਂ ਨਾਲ ਬਹੁਤ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਪੁਲਿਸ ਦੇ ਹੈਲਪ ਲਾਈਨ ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਸਵੇਰ ਤੋਂ ਹੀ ਸਾਰੇ ਪਾਸੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਜੀਤ ਪਾਲ ਸਿੰਘ ਐਸ. ਪੀ. ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਡੀ. ਐਸ. ਪੀ. ਜੰਡਿਆਲਾ ਗੁਰੂ ਬਲਜੀਤ ਸਿੰਘ, ਡੀ. ਐਸ. ਪੀ. ਬਾਬਾ ਬਕਾਲਾ ਸੁਖਪਾਲ ਸਿੰਘ, ਐਸ. ਐਚ. ਓ. ਜੰਡਿਆਲਾ ਗੁਰੂ ਹਰਪਾਲ ਸਿੰਘ ਅਤੇ ਵੱਡੀ ਤਾਦਾਦ ਵਿਚ ਪੁਲਿਸ ਫੋਰਸ ਤਾਇਨਾਤ ਸੀ।

ਪਿਛਲੀ ਖ਼ਬਰ ਪਟਿਆਲਾ ਚੌਕ ’ਤੇ ਪੀ.ਆਰ.ਟੀ.ਸੀ. ਬੱਸ ਤੇ ਕਾਰ ਦੀ ਟੱਕਰ, ਚਾਲਕਾਂ ਵਿਚਾਲੇ ਵਿਵਾਦ ਅਗਲੀ ਖ਼ਬਰ ਕਤਲ ਕਾਂਡ ਤੋਂ ਬਾਅਦ ਸਨੌਰ ਥਾਣੇ ਨੂੰ ਮਿਲੇ ਨਵੇਂ ਥਾਣਾ ਮੁਖੀ ਅਵਤਾਰ ਸਿੰਘ