ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਥੀ ਹਵਾਲਾਤੀਆਂ ਵਲੋਂ ਕੁੱਟਮਾਰ ਕਰਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ ਵਿਚ ਜੇਰੇ ਇਲਾਜ ਅਮਰੀਕ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਕਰਤਾਰਪੁਰ ਨੇ ਦੱਸਿਆ ਕਿ ਉਹ ਨਸ਼ੇ ਦੇ ਮਾਮਲੇ ਵਿਚ ਬੀਤੇ ਦਿਨ ਹੀ ਜੇਲ੍ਹ ਵਿਚ ਗਿਆ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਜੇਲ੍ਹ ਵਿਚ ਬੰਦ ਅੱਧੀ ਦਰਜਨ ਦੇ ਕਰੀਬ ਹਵਾਲਾਤੀਆਂ ਨੇ ਉਸ 'ਤੇ ਹਮਲਾ ਕਰ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ।
ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿੱਥੇ ਡਿਊਟੀ ਡਾ. ਯੁਕਤਾ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਉਸਦੀ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ।