15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਹਾੜੇ ਮੌਕੇ ਫਿਰੋਜ਼ਪੁਰ ਵਿਚ ਕਿਸਾਨਾਂ ਵਲੋਂ ਰੋਸ਼ ਪ੍ਰਦਰਸ਼ਨ

ਫਿਰੋਜ਼ਪੁਰ 15 ਅਗਸਤ (ਕੁਲਬੀਰ ਸਿੰਘ ਸੋਢੀ)- ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਨਾ ਹੱਲ ਹੋਣ...

ਅਜੀਤ ਡੈਸਕ 15-08-2026

ਫਿਰੋਜ਼ਪੁਰ,15 ਅਗਸਤ (ਕੁਲਬੀਰ ਸਿੰਘ ਸੋਢੀ)- ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਨਾ ਹੱਲ ਹੋਣ ਦੇ ਰੋਸ਼ ਵਿਚ ਅੱਜ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੋ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਫਿਰੋਜ਼ਪੁਰ ਪਹੁੰਚੇ ਹੋਏ ਹਨ, ਜਿਨ੍ਹਾਂ ਦਾ ਵਿਰੋਧ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਕੀਤਾ ਗਿਆ।

ਇਸ ਮੌਕੇ ਵੱਡੀ ਸੰਖਿਆ ਵਿਚ ਪੰਜਾਬ ਪੁਲਿਸ ਵਲੋਂ ਬੈਰੀਗੇਡ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈl ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਪੰਜ ਸਾਲ ਤੋਂ ਅਸੀਂ ਆਪਣੀਆਂ ਮੰਗਾਂ ਸਬੰਧੀ ਧਰਨਾ ਤੇ ਰੋਸ ਪ੍ਰਦਰਸ਼ਨ ਕਰ ਚੁੱਕੇ ਹਾਂ, ਪਰ ਮੁੱਖ ਮੰਤਰੀ ਵਲੋਂ ਕਿਸੇ ਤਰ੍ਹਾਂ ਦੀ ਕੋਈ ਵੀ ਸਾਡੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਕਰਕੇ ਕਿਸਾਨ ਵਰਗ ਵਿਚ ਭਾਰੀ ਵਿਰੋਧ ਪਾਇਆ ਜਾ ਰਿਹਾ ਹੈ।

ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਸਨੌਰ-ਪਟਿਆਲਾ ਰੋਡ ’ਤੇ ਸ਼ਰਾਬ ਦਾ ਠੇਕਾ ਖੁੱਲ੍ਹਾ ਦਿਖਿਆ ਅਗਲੀ ਖ਼ਬਰ ਸੁਤੰਤਰਤਾ ਦਿਵਸ ਮੌਕੇ ਤੇ ਫ਼ਿਰੋਜ਼ਪੁਰ ਵਿਚ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ