ਬਠਿੰਡਾ, 15 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- 80ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਅਤੇ ਕੌਮੀ ਏਕਤਾ, ਅਖੰਡਤਾ ਤੇ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਅਤੇ ਅਧਿਕਾਰੀਆਂ-ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ।