15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ

ਚੰਡੀਗੜ੍ਹ, 15 ਅਗਸਤ- ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ...

ਅਜੀਤ ਡੈਸਕ 15-08-2026

ਚੰਡੀਗੜ੍ਹ, 15 ਅਗਸਤ- ਕੌਮੀ ਇਨਸਾਫ਼ ਮੋਰਚੇ ਵਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡਾ ਅੱਜ ਦਾ ਪ੍ਰੋਗਰਾਮ ਸਫ਼ਲ ਹੋਇਆ। ਉਨ੍ਹਾਂ ਕਿਹਾ ਕਿ ਅਸੀਂ ਕੋਈ ਰਾਸਤਾ ਬੰਦ ਨਹੀਂ ਕਰਦੇ ਜਦਿਕ ਪ੍ਰਸ਼ਾਸਨ ਖੁਦ ਹੀ ਰਸਤੇ ਬੰਦ ਕਰਦਾ ਹੈ। 

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। 

ਇਸ ਦੌਰਾਨ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਪ੍ਰਦਰਸ਼ਨ ਨੂੰ ਲੈ ਕੇ ਇਲਾਕੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।  

ਪਿਛਲੀ ਖ਼ਬਰ ਕੇ. ਡੀ. ਵੈਦ ਦੀ ਅਗਵਾਈ ਹੇਠ ਕਾਂਗਰਸ ਵਲੋਂ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜਲੰਧਰ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ