15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ ਸਤਿੰਦਰ ਸਿੰਘ ਨੇ ਝੰਡਾ ਲਹਿਰਾਇਆ

ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਗਸਤ (ਪ੍ਰਮਿੰਦਰ ਸਿੰਘ ਜੋਸਨ) ਜੰਡਿਆਲਾ ਗੁਰੂ ਵਿੱਚ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਿਲਾਇਆ ਗਿਆ ਅਤੇ ਨਗਰ ਕੌਂਸਲ ਦਫਤਰ ਜੰਡਿਆਲਾ ਗੁਰੂ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਨਗਰ...

ਅਜੀਤ ਡੈਸਕ 15-08-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਗਸਤ (ਪ੍ਰਮਿੰਦਰ ਸਿੰਘ ਜੋਸਨ) ਜੰਡਿਆਲਾ ਗੁਰੂ ਵਿੱਚ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਿਲਾਇਆ ਗਿਆ ਅਤੇ ਨਗਰ ਕੌਂਸਲ ਦਫਤਰ ਜੰਡਿਆਲਾ ਗੁਰੂ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਸਤਿੰਦਰ ਸਿੰਘ (ਭਰਾਤਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ)  ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਉਪਰੰਤ ਸਕੂਲ ਆਫ ਐਮੀਨੈਂਸ ਜੰਡਿਆਲਾ ਗੁਰੂ ਦੀਆਂ ਲੜਕੀਆਂ ਨੇ ਰਾਸ਼ਟਰੀ ਗੀਤ ਗਾਇਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਭਿਆਚਾਰਕ ਪ੍ਰੋਗਰਾਮ, ਗੀਤ, ਸੰਗੀਤ, ਸਕਿੱਟਾਂ ਆਦਿ ਪੇਸ਼ ਕੀਤੀਆਂ ਅਤੇ ਸ਼ਹੀਦਾਂ ਦੀ ਜੀਵਨੀ 'ਤੇ ਚਾਨਣਾਂ ਪਾਇਆ । ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ ਨੇ ਇਸ ਮੌਕੇ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ।

ਪਿਛਲੀ ਖ਼ਬਰ ਆਜ਼ਾਦੀ ਦਿਵਸ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ ਐਟ ਹੋਮ ਰਿਸੈਪਸ਼ਨ ਦਾ ਆਯੋਜਨ ਅਗਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ ’ਤੇ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਆਜ਼ਾਦੀ ਦਿਹਾੜਾ ਸਮਾਗਮ