ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਸ਼ਹਿਰੀ ਦੇ ਪ੍ਰਧਾਨ ਅਤੇ ਵਾਰਡ ਨੰਬਰ 5 ਦੇ ਕੌਂਸਲਰ ਸਰਬਜੀਤ ਸਿੰਘ ਡਿੰਪੀ ਨੇ ਆਪਣੇ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਤੇ ਦੇਸ਼, ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ । ਇਸ ਮੌਕੇ ਬੱਚਿਆਂ ਨੇ ਸ਼ਹੀਦਾਂ ਦੀਆਂ ਕਵਿਤਾਵਾਂ ਸੁਣਾਈਆਂ ਉਪਰੰਤ ਸਰਬਜੀਤ ਸਿੰਘ ਡਿੰਪੀ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਮਹਾਨ ਹੈ, ਜਿਸ ਦਿਨ ਅਸੀਂ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਅੰਗਰੇਜ਼ ਹਕੂਮਤ ਤੋਂ ਆਜ਼ਾਦ ਹੋਣ ਵਾਸਤੇ ਸਾਡੇ ਸੈਂਕੜੇ ਹੀ ਸੂਰਬੀਰਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਅਤੇ ਹੱਸ ਹੱਸ ਕੇ ਫਾਂਸੀਆਂ ਦੇ ਰੱਸਿਆਂ ਨੂੰ ਚੁੰਮਿਆਂ, ਪਰ ਕਿਸੇ ਦੀ ਈਨ ਨਹੀਂ ਮੰਨੀ । ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਤਸ਼ੱਦਦ ਅਤੇ ਮਨਮਾਨੀਆਂ ਕਾਰਨ ਸਾਡੇ ਸ਼ਹੀਦਾਂ ਦੇ ਖੂਨ ਨੇ ਉਬਾਲੇ ਖਾਦੇ ਅਤੇ ਕੁਰਬਾਨੀਆਂ ਦੇ ਕੇ ਸਾਨੂੰ ਆਜ਼ਾਦ ਦੇਸ਼ ਦੇ ਵਾਸੀ ਬਣਾਇਆ ।
ਤਾਜ਼ਾ ਖ਼ਬਰਾਂ
Free
'ਆਪ' ਦੇ ਸ਼ਹਿਰੀ ਪ੍ਰਧਾਨ ਡਿੰਪੀ ਨੇ ਮਨਾਇਆ ਆਜ਼ਾਦੀ ਦਿਹਾੜਾ
ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਆਮ ਆਦਮੀ ਪਾਰਟੀ ਜੰਡਿਆਲਾ ਗੁਰੂ ਸ਼ਹਿਰੀ ਦੇ ਪ੍ਰਧਾਨ ਅਤੇ ਵਾਰਡ ਨੰਬਰ 5 ਦੇ ਕੌਂਸਲਰ ਸਰਬਜੀਤ ਸਿੰਘ ਡਿੰਪੀ ਨੇ ਆਪਣੇ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ...
ਅਜੀਤ ਡੈਸਕ
15-08-2026