15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਜ਼ਾਦੀ ਦਿਹਾੜੇ ਮੌਕੇ ਪੁਲਿਸ ਵਲੋਂ ਰਾਵੀ ਦਰਿਆ ਨੇੜਿਓਂ ਭਾਰੀ ਮਾਤਰਾ ਵਿਚ ਆਈਸ ਡਰੱਗ ਤੇ ਤਿੰਨ ਪਿਸਤੌਲ ਬਰਾਮਦ

ਅਜਨਾਲਾ/ਰਮਦਾਸ (ਅੰਮ੍ਰਿਤਸਰ), 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ) - ਅੱਜ ਆਜ਼ਾਦੀ ਦਿਹਾੜੇ ਮੌਕੇ ਥਾਣਾ ਰਮਦਾਸ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਰਾਵੀ ਦਰਿਆ ਨੇੜਿਓਂ ਸਰਕੰਡੇ...

ਅਜੀਤ ਡੈਸਕ 15-08-2026

ਅਜਨਾਲਾ/ਰਮਦਾਸ (ਅੰਮ੍ਰਿਤਸਰ), 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ) - ਅੱਜ ਆਜ਼ਾਦੀ ਦਿਹਾੜੇ ਮੌਕੇ ਥਾਣਾ ਰਮਦਾਸ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਰਾਵੀ ਦਰਿਆ ਨੇੜਿਓਂ ਸਰਕੰਡੇ ਵਿਚ ਲੁਕਾ ਕੇ ਰੱਖੀ ਭਾਰੀ ਮਾਤਰਾ ਵਿਚ ਆਈਸ ਡਰੱਗ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਇਸ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਰਮਦਾਸ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਦੇ ਆਧਾਰ ’ਤੇ ਪੁਲਿਸ ਵਲੋਂ ਰਾਵੀ ਦਰਿਆ ਨੇੜੇ ਸਰਕੰਡੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉੱਥੋਂ ਪੀਲੇ ਰੰਗ ਦੀ ਟੇਪ ਵਿਚ ਲਪੇਟੇ ਤਿੰਨ ਪੈਕਟਾਂ ਵਿਚੋਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਐੱਸ.ਐੱਚ.ਓ. ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨਸ਼ੀਲਾ ਪਦਾਰਥ ਅਤੇ ਹਥਿਆਰ ਗੁਆਂਢੀ ਮੁਲਕ ਪਾਕਿਸਤਾਨ ਵਾਲੀ ਸਾਈਡ ਤੋਂ ਡਰੋਨ ਰਾਹੀਂ ਇੱਥੇ ਸੁੱਟੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਰਮਦਾਸ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰਦਿਆਂ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਸਾਕੇਤ ਇਮਾਰਤ ਢਹਿਣ ਦਾ ਮਾਮਲਾ - ਦਿੱਲੀ ਪੁਲਿਸ ਵਲੋਂ ਚਾਰਜਸ਼ੀਟ ਦਾਇਰ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਸੰਬੰਧੀ ਐੱਸਪੀ ਨਾਂਦੇੜ ਨੇ ਮੀਡੀਆ ਨੂੰ ਦਿੱਤੀ ਜਾਣਕਾਰੀ