15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਹਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਰਨਜੀਤ ਕੌਰ ਰੋਖੇ ਨੂੰ ਨਿਯੁਕਤ ਕੀਤਾ ਕਾਂਗਰਸ ਮਹਿਲਾ ਵਿੰਗ ਹਲਕਾ ਅਜਨਾਲਾ ਦੀ ਮੀਤ ਪ੍ਰਧਾਨ

ਅਜਨਾਲਾ (ਅੰਮ੍ਰਿਤਸਰ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸ਼ਰਨਜੀਤ ਕੌਰ ਰੋਖੇ ਪਤਨੀ ਜੁਗਰਾਜ ਸਿੰਘ ਰੋਖੇ...

ਅਜੀਤ ਡੈਸਕ 16-08-2026

ਅਜਨਾਲਾ (ਅੰਮ੍ਰਿਤਸਰ), 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸ਼ਰਨਜੀਤ ਕੌਰ ਰੋਖੇ ਪਤਨੀ ਜੁਗਰਾਜ ਸਿੰਘ ਰੋਖੇ ਨੂੰ ਕਾਂਗਰਸ ਮਹਿਲਾ ਵਿੰਗ ਹਲਕਾ ਅਜਨਾਲਾ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਰਨਜੀਤ ਕੌਰ ਰੋਖੇ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸ਼ਰਨਜੀਤ ਕੌਰ ਰੋਖੇ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮਹਿਲਾਵਾਂ ਨੂੰ ਸੰਗਠਨ ਵਿਚ ਬਣਦਾ ਮਾਣ-ਸਨਮਾਨ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸ਼ਰਨਜੀਤ ਕੌਰ ਰੋਖੇ ਹਲਕਾ ਅਜਨਾਲਾ ਵਿਚ ਕਾਂਗਰਸ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮਿਹਨਤ ਕਰਨਗੇ। ਇਸ ਮੌਕੇ ਨਵ-ਨਿਯੁਕਤ ਮੀਤ ਪ੍ਰਧਾਨ ਸ਼ਰਨਜੀਤ ਕੌਰ ਰੋਖੇ ਨੇ ਹਰਪ੍ਰਤਾਪ ਸਿੰਘ ਅਜਨਾਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰਨਗੇ। 

ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀ ਵਿਚ ਪਹੁੰਚੇ ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਬਿਆਸ ਤੇ ਕਾਦੀਆਂ ਰੇਲ ਲਾਈਨ ਦਾ ਕੰਮ ਜਲਦ ਹੋਵੇਗਾ ਸ਼ੁਰੂ, ਕੇਂਦਰ ਵਲੋਂ 1419 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ - ਰਵਨੀਤ...