15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਸੰਬੰਧਿਤ ਡੀ.ਆਈ.ਜੀ. ਪਰਮਿੰਦਰ ਸਿੰਘ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਜੇਐਸ ਨਿਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਨਵੀਂ ਆਬਾਦੀ....

ਅਜੀਤ ਡੈਸਕ 16-08-2026

ਸ੍ਰੀ ਅਨੰਦਪੁਰ ਸਾਹਿਬ, 16 ਅਗਸਤ (ਜੇਐਸ ਨਿਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਨਵੀਂ ਆਬਾਦੀ ਨਾਲ ਸੰਬੰਧਿਤ ਅਤੇ ਭਾਰਤੀ ਤਿੱਬਤ ਸੀਮਾ ਪੁਲਿਸ ਵਿਚ ਜੰਮੂ ਕਸ਼ਮੀਰ ਵਿਖੇ ਤੈਨਾਤ ਡੀ.ਆਈ.ਜੀ. ਪਰਮਿੰਦਰ ਸਿੰਘ (54) ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਚਰਨ ਗੰਗਾ ਸ਼ਮਸ਼ਾਨ ਘਾਟ ਵਿਖੇ ਸੇਜਲ ਅੱਖਾਂ ਨਾਲਾ ਅੰਤਿਮ ਵਿਦਾਇਗੀ ਦਿੱਤੀ ਗਈ। ਸਾਰਿਆਂ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ਨਵੀਂ ਆਬਾਦੀ ਵਿਖੇ ਲਿਆਂਦਾ ਗਿਆ।

ਇਸ ਤੋਂ ਬਾਅਦ ਭਾਰਤ ਮਾਤਾ ਦੀ ਜੈ ਦੇ ਨਾਰਿਆਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਚਰਨ ਗੰਗਾ ਸ਼ਮਸ਼ਾਨ ਘਾਟ ਤੇ ਕੀਤਾ ਗਿਆ। ਇਸ ਤੋਂ ਪਹਿਲਾਂ ਆਈ.ਟੀ.ਬੀ.ਪੀ. ਵਲੋਂ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ ਗਈ ਅਤੇ ਜਿਲ੍ਹਾਂ ਪ੍ਰਸ਼ਾਸਨ ਵਲੋਂ ਵੀ ਉਨ੍ਹਾਂ ਦੀ ਮ੍ਰਿਤਕ ਦੇਹ ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਆਈ.ਟੀ.ਬੀ.ਪੀ. ਦੇ ਆਈ.ਜੀ. ਡਾਕਟਰ ਅਰੁਣ ਸਬਰਵਾਲ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਿਰ ਸਨ।

ਦੱਸਣ ਯੋਗ ਹੈ ਕਿ ਉਹ ਮਸੂਰੀ ਤੋਂ ਆਪਣੀ ਸਿਖਲਾਈ ਪੂਰੀ ਕਰਕੇ ਅੰਬਾਲਾ ਵੱਲ ਨੂੰ ਜਾ ਰਹੇ ਸਨ ਕਿ ਦੇਹਰਾਦੂਨ ਪੰਚਕੁਲਾ ਰਾਸ਼ਟਰੀ ਮਾਰਗ ਤੇ ਪੈਂਦੇ ਸਰਸਾਵਾਂ ਕੋਲ ਅਚਾਨਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਜਿਸ ਤੋਂ ਬਾਅਦ ਇਹ ਦੂਜੀ ਲੇਨ ਵਿਚ ਚਲੀ ਗਈ। ਬਾਅਦ ਵਿਚ ਹੋਈ ਦੁਰਘਟਨਾ ਦੌਰਾਨ ਉਨ੍ਹਾਂ ਦੇ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਸੁਰੱਖਿਆ ਕਰਮਚਾਰੀ ਗੰਭੀਰ ਜ਼ਖ਼ਮੀ ਹੈ।

ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਗੱਗੋਮਾਹਲ ਪੁਲਿਸ ਚੌਂਕੀ ਨੂੰ ਨਿਸ਼ਾਨਾ ਬਣਾਉਣ ਦੀ ਅੱਤਵਾਦੀ ਸਾਜ਼ਿਸ਼ ਨਾਕਾਮ ਅਗਲੀ ਖ਼ਬਰ ਪ੍ਰਸ਼ਾਸ਼ਨਿਕ ਅਣਗਹਿਲੀ ਕਾਰਨ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਟੋਏ ਵਿਚ ਦਬੀ