ਪਾਤੜਾਂ (ਪਟਿਆਲਾ), 16 ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਭਾਰਤ ਅਮਰੀਕਾ ਟਰੇਡ ਸਮਝੌਤੇ ਦੇ ਵਿਰੋਧ ਵਿਚ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ 'ਤੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਅੱਜ ਪੰਜਾਬ ਹਰਿਆਣਾ ਸਰਹੱਦ 'ਤੇ ਖਨੋਰੀ ਬਾਰਡਰ ਰਾਹੀਂ 51 ਮੈਂਬਰੀ ਕਿਸਾਨ ਆਗੂਆਂ ਦਾ ਜੱਥਾ ਦਿੱਲੀ ਲਈ ਪੈਦਲ ਰਵਾਣਾ ਹੋਣਾ ਸੀ ਪਰ ਖਨੌਰੀ ਬਾਰਡਰ ਉੱਤੇ ਹਰਿਆਣਾ ਪ੍ਰਸ਼ਾਸਨ ਵਲੋਂ ਸਖ਼ਤ ਬੈਰੀਗੇਟਿੰਗ ਕਰਨ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਖਨੌਰੀ ਬਾਰਡਰ ਵਿਖੇ ਹੀ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਕਿਸਾਨ ਆਗੂਆਂ ਵਲੋਂ ਬਣਾਏ ਗਏ ਛੇ ਮੈਂਬਰੀ ਵਫ਼ਦ ਵਲੋਂ ਹਰਿਆਣਾ ਸਰਕਾਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਦਿੱਲੀ ਜਾਣ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਦੇ ਕਹਿਣ ਅਨੁਸਾਰ ਉਕਤ ਮੀਟਿੰਗ ਵਿਚ ਉਪਰੰਤ ਹੀ ਅਗਲਾ ਫੈਸਲਾ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਹਰਿਆਣਾ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਦੇ ਛੇ ਮੈਂਬਰੀ ਵਫ਼ਦ ਦੀ ਮੀਟਿੰਗ ਜਾਰੀ
ਪਾਤੜਾਂ (ਪਟਿਆਲਾ), 16 ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਭਾਰਤ ਅਮਰੀਕਾ ਟਰੇਡ ਸਮਝੌਤੇ ਦੇ ਵਿਰੋਧ ਵਿਚ...
ਅਜੀਤ ਡੈਸਕ
16-08-2026