ਚੰਡੀਗੜ੍ਹ, 16 ਅਗਸਤ- ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਦੂਜੇ ਦੌਰ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਹੋਣ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਿਆਣਾ ਪੁਲਿਸ ਨੇ ਪੰਜਾਬ ਹਰਿਆਣਾ ਬਾਰਡਰ ਸੀਲ ਕੀਤਾ ਹੈ।
ਡੱਲੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਕੇਂਦਰ ਦੇ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਅਤੇ ਹਰਿਆਣਾ ਸੀਐਮ ਨਾਲ ਮੀਟਿੰਗ ਕਰ ਕੋਈ ਵੀ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਟਰੇਡ ਡੀਲ ਨੂੰ ਲੈ ਕੇ ਹੈ ਅਤੇ ਅੱਜ ਰਾਤ ਅਸੀਂ ਖਨੌਰੀ ਬਾਰਡਰ ‘ਤੇ ਹੀ ਰਹਾਂਗੇ।