ਬਲਾਚੌਰ, 16 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਹੁਜਨ ਸਮਾਜ ਪਾਰਟੀ ਨਾਮਵਰ ਆਗੂ ਠੇਕੇਦਾਰ ਸੁਰਿੰਦਰ ਸਿੰਘ ਸੀਂਹਮਾਰ ਪੁੱਤਰ ਸੂਬੇਦਾਰ ਗਿਆਨ ਚੰਦ ਜਿਸ ਨੇ ਬੀਤੇ ਦਿਨੀਂ ਸ਼ਹਿਰੀ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਦੇ ਕੇ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਸੀ। ਅੱਜ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸਾਥੀਆਂ ਸਮੇਤ ਸ਼ਾਮਿਲ ਹੋ ਗਏ।
ਇਸ ਮੌਕੇ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਠੇਕੇਦਾਰ ਸੁਰਿੰਦਰ ਸਿੰਘ ਸੀਂਹਮਾਰ, ਉਨ੍ਹਾਂ ਦੀ ਧਰਮ ਪਤਨੀ ਅਤੇ ਆਪ ਵਿਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਸਨਮਾਨ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ ਅਤੇ ਬਲਾਚੌਰ ਦੇ ਸਮੂਹ ਕੌਂਸਲਰ ਅਤੇ ਸੀਨੀਅਰ ਅਹੁੱਦੇਦਾਰ ਹਾਜ਼ਰ ਸਨ। ਵਰਨਣਯੋਗ ਹੈ ਕਿ ਠੇਕੇਦਾਰ ਸੁਰਿੰਦਰ ਸਿੰਘ ਸੀਂਹਮਾਰ 17 ਸਾਲ ਦੀ ਉਮਰ ਵਿਚ ਬਸਪਾ ਵਿਚ ਸ਼ਾਮਿਲ ਹੋ ਗਏ ਸਨ ਅਤੇ ਨਗਰ ਕੌਂਸਲ ਬਲਾਚੌਰ ਦੀਆਂ ਚੋਣਾ ਦੌਰਾਨ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਕਿਹਾ ਵਾਰਡ ਦੀ ਬੇਹਤਰੀ ਲਈ ਵੱਧ ਤੋਂ ਵੱਧ ਕੰਮ ਕਰਨਗੇ। ਬੀਬੀ ਕਟਾਰੀਆ ਨੇ ਆਖਿਆ ਕਿ ਬਲਾਚੌਰ ਦੀ ਸਿਆਸਤ ਵਿਚ ਠੇਕੇਦਾਰ ਸੁਰਿੰਦਰ ਸਿੰਘ ਸੀਂਹਮਾਰ ਦਾ ਵਿਸ਼ੇਸ਼ ਪ੍ਰਭਾਵ ਹੈ।