18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੋਕਲ ਬੱਸ ਸਟੈਂਡ ਨੇੜੇ ਬੀਤੀ ਅੱਧੀ ਰਾਤ ਮਾਮੂਲੀ ਝਗੜੇ ਤੋਂ ਬਾਅਦ ਕਾਰ ਸਵਾਰਾਂ ਵਲੋਂ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਅਜੀਤ ਡੈਸਕ 18-08-2026

ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੋਕਲ ਬੱਸ ਸਟੈਂਡ ਨੇੜੇ ਬੀਤੀ ਅੱਧੀ ਰਾਤ ਮਾਮੂਲੀ ਝਗੜੇ ਤੋਂ ਬਾਅਦ ਕਾਰ ਸਵਾਰਾਂ ਵਲੋਂ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਸ਼ਨਾਖਤ ਸੋਨੂੰ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 23 ਸਾਲ ਦੇ ਕਰੀਬ ਸੀ। ਸੋਨੂੰ ਜਨਮ ਦਿਨ ਦੀ ਪਾਰਟੀ ਕਰਕੇ ਘਰ ਵਾਪਸ ਰਿਹਾ ਸੀ ਕਿ ਜਦੋਂ ਉਹ ਲੋਕਲ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਮਾਮੂਲੀ ਜਿਹੀ ਗੱਲ ਨੂੰ ਲੈ ਗਏ ਉੱਥੇ ਕੁਝ ਕਾਰ ਸਵਾਰਾਂ ਨਾਲ ਉਸ ਦਾ ਝਗੜਾ ਹੋ ਗਿਆ। ਕਾਰ ਸਵਾਰਾਂ ਵਿਚੋਂ ਇਕ ਨੇ ਆਪਣੇ ਪਾਸ ਰੱਖੀ ਪਿਸਤੋਲ ਕੱਢ ਲਈ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਸੋਨੂ ਦੇ ਲੱਗੀਆਂ ਅਤੇ ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਸੋਨੂੰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰ ਸਵਾਰਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਪਿਛਲੀ ਖ਼ਬਰ ਪਠਾਨਕੋਟ ਵਿਚ ਔਰਤ ਦਾ ਕਤਲ ਅਗਲੀ ਖ਼ਬਰ ਕੈਲਗਰੀ ਵਿਖੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਫੋਨ ’ਤੇ ਮਿਲੀ ਧਮਕੀ