18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼ਰੇਆਮ ਵਿਕਦੇ ਨਸ਼ੇ ਤੋਂ ਦੁਖੀ ਲੋਕਾਂ ਨੇ ਸੜਕ ਜਾਮ ਕਰ ਕੇ ਲਗਾਇਆ ਧਰਨਾ

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਦੀ ਅਨਾਜ ਮੰਡੀ ਰੋਡ ’ਤੇ ਸੈਂਸੀ ਬਸਤੀ ਵਿਖੇ ਸ਼ਰੇਆਮ ਵਿਕ ਰਹੇ ਨਸ਼ੇ ਤੋਂ ਦੁਖੀ ਦੁਕਾਨਦਾਰਾਂ, ਵਸਨੀਕਾਂ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਸੜਕ ਜਾਮ ਕਰ ਕੇ ਧਰਨਾ...

ਅਜੀਤ ਡੈਸਕ 18-08-2026

ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਦੀ ਅਨਾਜ ਮੰਡੀ ਰੋਡ ’ਤੇ ਸੈਂਸੀ ਬਸਤੀ ਵਿਖੇ ਸ਼ਰੇਆਮ ਵਿਕ ਰਹੇ ਨਸ਼ੇ ਤੋਂ ਦੁਖੀ ਦੁਕਾਨਦਾਰਾਂ, ਵਸਨੀਕਾਂ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਸੜਕ ਜਾਮ ਕਰ ਕੇ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਅਕਾਲੀ ਆਗੂ ਬੇਅੰਤ ਸਿੰਘ ਬਾਠ, ਕਾਂਗਰਸੀ ਆਗੂ ਅਰੁਣ ਪ੍ਰਤਾਪ ਸਿੰਘ ਢਿੱਲੋਂ, ਵਰੁਣ ਬੱਤਾ, ਲੱਕੀ ਕੰਡਾ ਅਤੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਕਿਹਾ ਕਿ ਅਨਾਜ ਮੰਡੀ ਵਾਲੇ ਇਲਾਕੇ ਵਿਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ। ਸ਼ਰੇਆਮ ਵਿੱਕ ਰਹੇ ਨਸ਼ੇ ਕਾਰਨ ਸ਼ਹਿਰ ਅਤੇ ਪਿੰਡਾਂ ਵਿਚ ਰੋਜ਼ਾਨਾ ਵਾਂਗ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ, ਪਰ ਇਸ ਵੱਲ ਸੱਤਾਧਾਰੀ ਧਿਰ ਦੇ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਦਾ ਬਿਲਕੁਲ ਵੀ ਧਿਆਨ ਨਹੀਂ ਹੈ।

ਪਿਛਲੀ ਖ਼ਬਰ ਮਜੀਠੀਆ ਮਾਮਲਾ: ਫਾਰਮ ਹਾਊਸ ਦੀਆਂ ਚਾਬੀਆਂ, ਮੋਬਾਈਲ ਤੇ ਗਜਪਤ ਗਰੇਵਾਲ ਦੀ ਜ਼ਮਾਨਤ ’ਤੇ ਸੁਣਵਾਈ ਮੁੜ ਟਲੀ ਅਗਲੀ ਖ਼ਬਰ ਕਿਸਾਨ ਭਵਨ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪ੍ਰਮੁੱਖ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਸ਼ੁਰੂ