19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹਰਿਆਣਾ ਪ੍ਰਸ਼ਾਸਨ ਨਾਲ ਮੀਟਿੰਗ ਕਰਨ ਲਈ ਕਿਸਾਨ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਦਾ ਵਫ਼ਦ ਹੋਇਆ ਰਵਾਨਾ

ਪਾਤੜਾਂ, (ਪਟਿਆਲਾ), 19 ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਪਿਛਲੇ ਚਾਰ ਦਿਨਾਂ ਤੋਂ ਢਾਬੀ ਗੁਜਰਾਂ ਖਨੌਰੀ ਬਾਰਡਰ ਵਿਖੇ ਚੱਲ ਰਹੇ ਧਰਨੇ ਦੌਰਾਨ ਅੱਜ ਹਰਿਆਣਾ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਤਹਿਤ ਕਿਸਾਨ ਆਗੂ ਕਾਕਾ ਸਿੰਘ ਕੋਟੜਾ,ਕਿਸਾਨ ਆਗੂ ਅਭਿਮਨਿਊ ਸਮੇਤ ਵੱਖ-ਵੱਖ ਪੰਜ ਕਿਸਾਨ ਆਗੂਆਂ ਦਾ ਜੱਥਾ ਹਰਿਆਣਾ ਪ੍ਰਸ਼ਾਸਨ ਲਈ ਮੀਟਿੰਗ ਲਈ ਰਵਾਨਾ ਹੋ ਗਿਆ ਹੈ।

ਅਜੀਤ ਡੈਸਕ 19-08-2026

ਪਾਤੜਾਂ, (ਪਟਿਆਲਾ), 19 ਅਗਸਤ (ਗੁਰਇਕਬਾਲ ਸਿੰਘ ਖਾਲਸਾ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਪਿਛਲੇ ਚਾਰ ਦਿਨਾਂ ਤੋਂ ਢਾਬੀ ਗੁਜਰਾਂ ਖਨੌਰੀ ਬਾਰਡਰ ਵਿਖੇ ਚੱਲ ਰਹੇ ਧਰਨੇ ਦੌਰਾਨ ਅੱਜ ਹਰਿਆਣਾ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਤਹਿਤ ਕਿਸਾਨ ਆਗੂ ਕਾਕਾ ਸਿੰਘ ਕੋਟੜਾ,ਕਿਸਾਨ ਆਗੂ ਅਭਿਮਨਿਊ ਸਮੇਤ ਵੱਖ-ਵੱਖ ਪੰਜ ਕਿਸਾਨ ਆਗੂਆਂ ਦਾ ਜੱਥਾ ਹਰਿਆਣਾ ਪ੍ਰਸ਼ਾਸਨ ਲਈ ਮੀਟਿੰਗ ਲਈ ਰਵਾਨਾ ਹੋ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਕਾਕਾ ਸਿੰਘ ਕੌਟੜਾ  ਨੇ ਕਿਹਾ ਕਿ ਕਿਸਾਨ ਆਗੂਆਂ ਨੇ ਹਮੇਸ਼ਾ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਨੂੰ ਤਰਜੀਹ ਦਿੱਤੀ ਹੈ ਅਤੇ ਹੁਣ ਵੀ ਜੇਕਰ ਹਰਿਆਣਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਦਿੱਲੀ ਜਾਣ ਲਈ ਇਜਾਜ਼ਤ ਦੇ ਦਿੱਤੀ ਅਤੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਤਾਂ ਉਹ ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲੈਣਗੇ।

ਪਿਛਲੀ ਖ਼ਬਰ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਦੀ ਮੰਤਰੀ ਡਾ. ਬਲਬੀਰ ਸਿੰਘ ਵਲੋਂ ਨਿਖੇਧੀ ਅਗਲੀ ਖ਼ਬਰ ਬੇਕਾਬੂ ਮੋਟਰਸਾਈਕਲ ਦਰੱਖਤ ਨਾਲ ਟਕਰਾਇਆ, ਨੌਜਵਾਨ ਦੀ ਮੌਤ