ਕੱਥੂਨੰਗਲ, (ਅੰਮ੍ਰਿਤਸਰ),19 ਅਗਸਤ (ਦਲਵਿੰਦਰ ਸਿੰਘ ਰੰਧਾਵਾ)- ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਸੁਖਮਨਪ੍ਰੀਤ ਸਿੰਘ ਪੁੱਤਰ ਕੁਲਜੀਤ ਸਿੰਘ ਉਮਰ ਕਰੀਬ 25 ਸਾਲ ਵਾਸੀ ਪਿੰਡ ਕੋਟਲਾ ਤਰਖਾਣਾ, ਜੋ ਕਿ ਬੀਤੀ ਰਾਤ ਆਪਣੇ ਮੋਟਰਸਾਈਕਲ ਨੰਬਰ ਪੀ.ਬੀ.02. ਡੀ. ਆਰ. 0272 ’ਤੇ ਆਪਣੀ ਮਾਤਾ ਨਾਲ ਕਸਬਾ ਕੱਥੂਨੰਗਲ ਵਿਖੇ ਇਕ ਹਸਪਤਾਲ, ਜਿਥੇ ਉਸ ਦੀ ਪਤਨੀ, ਜਿਸ ਨੇ ਇਕ ਬੱਚੀ ਨੂੰ ਜਨਮ ਦਿੱਤਾ,ਕੋਲ ਆ ਰਿਹਾ ਸੀ ਤੇ ਜਦੋਂ ਬਿਜਲੀ ਘਰ ਕੱਥੂਨੰਗਲ ਦੇ ਸਾਹਮਣੇ ਪੁੱਜਾ ਤਾਂ ਅੱਗੇ ਤੋਂ ਤੇਜ਼ ਰਫ਼ਤਾਰ ਮੋਟਰਸਾਈਕਲ ਨੰਬਰ ਪੀ.ਬੀ. 02. ਐਫ. ਡੀ. 6072 ’ਤੇ ਤਿੰਨ ਨੌਜਵਾਨ ਸਵਾਰ ਸਨ, ਨਾਲ ਸਿੱਧੀ ਟੱਕਰ ਹੋ ਗਈ ਤੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਸਾਹਿਬ ਦਾਖਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਕੱਥੂਨੰਗਲ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਨੌਜਵਾਨ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।
ਤਾਜ਼ਾ ਖ਼ਬਰਾਂ
Free
ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ’ਚ ਇਕ ਨੌਜਵਾਨ ਦੀ ਮੌਤ
ਕੱਥੂਨੰਗਲ, (ਅੰਮ੍ਰਿਤਸਰ),19 ਅਗਸਤ (ਦਲਵਿੰਦਰ ਸਿੰਘ ਰੰਧਾਵਾ)- ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।
ਅਜੀਤ ਡੈਸਕ
19-08-2026