19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੋਲੀ ਮਾਰ ਕੇ ਕੀਤਾ ਜ਼ਖਮੀ, ਅਣਪਛਾਤੇ ਹਮਲਾਵਰਾਂ ਦੀ ਭਾਲ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 19 ਅਗਸਤ (ਕਪਿਲ ਕੰਧਾਰੀ) - ਗੋਲੂ ਕਾ ਵਿਖੇ ਅੱਜ ਰਾਤ ਕਰੀਬ 8 ਵਜੇ ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ...

ਅਜੀਤ ਡੈਸਕ 19-08-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 19 ਅਗਸਤ (ਕਪਿਲ ਕੰਧਾਰੀ) - ਗੋਲੂ ਕਾ ਵਿਖੇ ਅੱਜ ਰਾਤ ਕਰੀਬ 8 ਵਜੇ ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਗੋਲੂ ਕਾ ਨਿਵਾਸੀ ਸਤਪਾਲ, ਜੋ ਮੋਹਨ ਕੇ ਤੋਂ ਗੋਲੂ ਕਾ ਵਾਪਸ ਆ ਰਹੇ ਸਨ, ਜਦੋਂ ਆਪਣੀ ਦੁਕਾਨ ਦੇ ਬਾਹਰ ਪਹੁੰਚੇ ਤਾਂ ਪਿੱਛਿਉਂ ਆ ਰਹੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਲਗਾਤਾਰ ਤਿੰਨ ਫਾਇਰ ਕੀਤੇ। ਇਨ੍ਹਾਂ ਵਿਚੋਂ ਇੱਕ ਗੋਲੀ ਸਤਪਾਲ ਦੀ ਲੱਤ ਵਿਚ ਜਾ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ।
ਘਟਨਾ ਤੋਂ ਬਾਅਦ ਜ਼ਖ਼ਮੀ ਸਤਪਾਲ ਨੂੰ ਤੁਰੰਤ ਗੁਰੂ ਹਰਸਹਾਏ ਦੇ ਕਮਿਊਨਿਟੀ ਸਿਹਤ ਕੇਂਦਰ ਵਿਖੇ ਲਿਆਂਦਾ ਗਿਆ, ਜਿੱਥੇ ਮੌਜੂਦ ਕਰਮਚਾਰੀਆਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਨੂੰ ਅਗਲੇ ਇਲਾਜ ਲਈ ਮੈਡੀਕਲ ਕਾਲਜ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੁਰੂ ਹਰਸਹਾਏ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਘਟਨਾ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਫਿਲਹਾਲ ਗੋਲੀ ਚਲਾਉਣ ਵਾਲੇ ਵਿਅਕਤੀ ਕੌਣ ਸਨ ਅਤੇ ਉਨ੍ਹਾਂ ਵਲੋਂ ਸਤਪਾਲ ’ਤੇ ਹਮਲਾ ਕਰਨ ਦਾ ਕਾਰਨ ਕੀ ਸੀ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਅਤੇ ਹਮਲਾਵਰਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

ਪਿਛਲੀ ਖ਼ਬਰ ਸੀਬੀਆਈ ਵਲੋਂ ਸੰਯੁਕਤ ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਪਾਣੀਪਤ ਦਫ਼ਤਰ ਦਾ ਸਹਾਇਕ ਡੀਜੀਐਫਟੀ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ - ਅਰਸ਼ਦੀਪ ਸਿੰਘ ਕਲੇਰ