20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

21 ਅਗਸਤ ਦੇ ਪੰਜਾਬ ਬੰਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਪੂਰਨ ਸਮਰਥਨ

ਤਰਨਤਾਰਨ, 20 ਅਗਸਤ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 21 ਅਗਸਤ ਨੂੰ ਕੌਮੀ ਇਨਸਾਫ਼...

ਅਜੀਤ ਡੈਸਕ 20-08-2026

ਤਰਨਤਾਰਨ, 20 ਅਗਸਤ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅ) ਵਲੋਂ 21 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ, ਮੋਹਾਲੀ ਦੇ ਸੱਦੇ ’ਤੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਤਰਨਤਾਰਨ ਜ਼ਿਲ੍ਹਾ ਜਥੇਬੰਦੀ ਵਲੋਂ ਐੱਸ.ਡੀ.ਐੱਮ ਤਰਨਤਾਰਨ ਨੂੰ ਯਾਦ ਪੱਤਰ ਸੌਂਪ ਕੇ ਪਾਰਟੀ ਦੇ ਫੈਸਲੇ ਬਾਰੇ ਜਾਣੂੰ ਕਰਵਾਇਆ ਗਿਆ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਦਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਵਲੋਂ 21 ਅਗਸਤ ਨੂੰ ਪੰਜਾਬ ਬੰਦ ਨੂੰ ਪੂਰਨ ਤੌਰ ’ਤੇ ਸਫ਼ਲ ਬਣਾਉਣ ਲਈ ਸਹਿਯੋਗ ਕੀਤਾ ਜਾਵੇਗਾ।

ਆਗੂਆਂ ਨੇ ਲੋਕਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਬੰਦ ਦੌਰਾਨ ਆਵਾਜਾਈ, ਕਾਰੋਬਾਰੀ ਅਦਾਰੇ, ਵਿੱਦਿਅਕ ਸੰਸਥਾਵਾਂ ਅਤੇ ਦੁਕਾਨਾਂ ਆਦਿ ਬੰਦ ਰੱਖ ਕੇ ਬੰਦ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦਿੱਤਾ ਜਾਵੇ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਦੌਰਾਨ ਸ਼ਾਂਤੀਪੂਰਨ ਢੰਗ ਨਾਲ ਸਹਿਯੋਗ ਕਰਦੇ ਹੋਏ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇਗੀ।

ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ ਡਕੈਤੀ ਦੀ ਯੋਜਨਾ ਨਾਕਾਮ, 6 ਦੋਸ਼ੀਆ ਨੂੰ ਕੀਤਾ ਕਾਬੂ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ- ਐਡਵੋਕੇਟ ਧਾਮੀ