20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

‘ਪੰਜਾਬ ਬੰਦ’ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਬਾਬਾ ਕਾਕਾ ਸਿੰਘ ਨੇ ਸੰਗਤਾਂ ਨੂੰ ਸਹਿਯੋਗ ਦੀ ਕੀਤੀ ਅਪੀਲ

ਤਲਵੰਡੀ ਸਾਬੋ (ਬਠਿੰਡਾ), 20 ਅਗਸਤ (ਰਣਜੀਤ ਸਿੰਘ ਰਾਜੂ)- ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸੀਲ ਕੌਮੀ...

ਅਜੀਤ ਡੈਸਕ 20-08-2026

ਤਲਵੰਡੀ ਸਾਬੋ (ਬਠਿੰਡਾ), 20 ਅਗਸਤ (ਰਣਜੀਤ ਸਿੰਘ ਰਾਜੂ)- ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸੀਲ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦੀ ਪੁਰਜ਼ੋਰ ਹਮਾਇਤ ਕਰਦਿਆਂ ਇਲਾਕੇ ਦੀ ਧਾਰਮਿਕ ਸਖਸ਼ੀਅਤ ਤੇ ਗੁ:ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਪ੍ਰਧਾਨ ਅਕਾਲ ਕੌਂਸਲ ਗੁ:ਗੁਰਸਾਗਰ ਮਸਤੂਆਣਾ ਸਾਹਿਬ ਨੇ ਬੰਦ ਨੂੰ ਸਫ਼ਲ ਬਣਾਉਣ ਲਈ ਸੰਗਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਪ੍ਰੈੱਸ ਬਿਆਨ ਰਾਹੀਂ ਬਾਬਾ ਕਾਕਾ ਸਿੰਘ ਨੇ ਕਿਹਾ ਕਿ ਕੌਮ ਦੀ ਆਨ ਬਾਨ ਅਤੇ ਸ਼ਾਨ ਬਰਕਰਾਰ ਰੱਖਣ ਲਈ ਕੁਰਬਾਨੀਆਂ ਕਰਦਿਆਂ ਵਰ੍ਹਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਬੰਦੀਆਂ ਨੂੰ ਸਰਕਾਰਾਂ ਨੇ ਰਿਹਾਅ ਤਾਂ ਕੀ ਕਰਨਾ ਸੀ ਉਨ੍ਹਾਂ ਨੂੰ ਪੈਰੋਲ ਤੱਕ ਨਹੀ ਦਿੱਤੀ ਜਾ ਰਹੀ। ਜਿਸ ਦੇ ਚੱਲਦਿਆਂ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ‘ਪੰਜਾਬ ਬੰਦ’ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣਾ ਹਰ ਸਿੱਖ ਦਾ ਫਰਜ਼ ਬਣ ਜਾਂਦਾ ਹੈ।

ਉਨ੍ਹਾਂ ਸਾਰੇ ਹੀ ਵਰਗਾਂ ਦੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖ ਭਾਈਚਾਰੇ ਨਾਲ ਇਕਜੁਟਤਾ ਪ੍ਰਗਟਾਉਦਿਆਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਪਣੇ ਵਪਾਰਕ ਅਦਾਰੇ ਬੰਦ ਰੱਖਣ ਤਾਂਕਿ ਸਰਕਾਰਾਂ ਨੂੰ ਦੱਸਿਆ ਜਾ ਸਕੇ ਕਿ ਬੰਦੀ ਸਿੰਘਾਂ ਦੀ ਰਿਹਾਈ ਮਸਲੇ ਤੇ ਸਮੁੱਚੇ ਪੰਜਾਬ ਵਾਸੀ ਇੱਕਮਤ ਹਨ।

ਪਿਛਲੀ ਖ਼ਬਰ ਕੈਂਸਰ ਵਿਰੋਧੀ ਦਵਾਈਆਂ ਦੇ ਗੈਰ-ਕਾਨੂੰਨੀ ਵਪਾਰ ਵਿਚ ਸ਼ਾਮਿਲ ਇਕ ਅੰਤਰਰਾਜੀ ਸਿੰਡੀਕੇਟ ਦਾ ਪਰਦਾਫਾਸ਼ ਅਗਲੀ ਖ਼ਬਰ ਪੰਜੋਖਰਾ ਸਾਹਿਬ ਮਾਮਲਾ ਸੁਲਝਾਉਣ ਵਿਚ ਅਹਿਮ ਯੋਗਦਾਨ ਦੇਣ ਵਾਲੇ ਸੀਐਮ ਨਾਇਬ ਸੈਣੀ ਦਾ ਹਰਿਆਣਾ ਕਮੇਟੀ ਕਰੇਗੀ ਧੰਨਵਾਦ- ਜਥ...