21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦ ਦੇ ਸੱਦੇ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਅੱਡਾ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ

ਨਸਰਾਲਾ, 21 ਅਗਸਤ (ਸਤਵੰਤ ਸਿੰਘ ਥਿਆੜਾ)-ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਅੱਡਾ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 21-08-2026

ਨਸਰਾਲਾ, 21 ਅਗਸਤ (ਸਤਵੰਤ ਸਿੰਘ ਥਿਆੜਾ)-ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਅੱਡਾ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਕਰ ਦਿੱਤਾ ਗਿਆ ਹੈ। ਇਸ ਮੌਕੇ ਭਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਰਬਜੀਤ ਸਿੰਘ ਰੰਧਾਵਾ ਜ਼ਿਲ੍ਹਾ ਜਰਨਲ ਸਕੱਤਰ, ਸੁਖਵਿੰਦਰ ਸਿੰਘ ਨੂਰਾ ਯੂਥ ਪ੍ਰਧਾਨ ਜ਼ਿਲ੍ਹਾ ਹੁਸ਼ਿਆਰਪੁਰ, ਸੇਵਾ ਸਿੰਘ ਰੰਧਾਵਾ ਪ੍ਰਧਾਨ ਬਲਾਕ 1 ਬੀ ਕੇ ਯੂ ਰਾਜੇਵਾਲ, ਕੁਲਵਿੰਦਰ ਸਿੰਘ ਨੌਜਵਾਨ ਕਿਸਾਨ ਮਜ਼ਦੂਰ ਕਮੇਟੀ ਸ਼ਹੀਦਾਂ, ਤਰਸੇਮ ਸਿੰਘ ਰੰਧਾਵਾ, ਦਲਜੀਤ ਸਿੰਘ, ਅਮਰੀਕ ਸਿੰਘ ਖੁੱਡਾ, ਸੁਲਿੰਦਰ ਸਿੰਘ ਨਸਰਾਲਾ, ਜੋਬਨਪ੍ਰੀਤ ਸਿੰਘ ਨਸਰਾਲਾ ਸਟੇਸ਼ਨ ਆਦਿ ਨੇ ਕਿਹਾ ਅੱਜ ਬੰਦ ਦੇ ਸੱਦੇ ’ਤੇ ਦੁਕਾਨਦਾਰਾਂ, ਕਾਰੋਬਾਰੀਆਂ ਸਕੂਲਾਂ, ਵਪਾਰੀਆਂ ਆਦਿ ਹਰ ਵਰਗ ਵਲੋਂ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਅੱਡਾ ਨਸਰਾਲਾ, ਮੰਡਿਆਲਾਂ ਅਤੇ ਨਸਰਾਲਾ ਸਟੇਸ਼ਨ ਮੁਕੰਮਲ ਬੰਦ ਹੈ।

ਪਿਛਲੀ ਖ਼ਬਰ ਫਤਿਹਗੜ੍ਹ ਚੂੜੀਆਂ ਸ਼ਹਿਰ ਮੁਕੰਮਲ ਬੰਦ ਅਗਲੀ ਖ਼ਬਰ ਫਰੀਦਕੋਟ ਵਿਚ ਬੰਦ ਨੂੰ ਰਲਵਾਂ ਮਿਲਵਾਂ ਹੁੰਗਾਰਾ