21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੀ ਕਾਲ ਦਾ ਫਿਰੋਜ਼ਪੁਰ ਵਿਚ ਪੂਰਨ ਅਸਰ

ਫਿਰੋਜ਼ਪੁਰ, 21 ਅਗਸਤ (ਸੁਖਵਿੰਦਰ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਾਰਜਕਾਰੀ ਜਥੇਦਾਰ ਸਰਬੱਤ ਖਾਲਸਾ ਭਾਈ ਧਿਆਨ ਸਿੰਘ ਮੰਡ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅੱਜ ਫਿਰੋਜ਼ਪੁਰ ਸ਼ਹਿਰ ਵਿਚ ਪੂਰਨ ਅਸਰ ਦੇਖਣ ਨੂੰ ਮਿਲਿਆ।

ਅਜੀਤ ਡੈਸਕ 21-08-2026

ਫਿਰੋਜ਼ਪੁਰ, 21 ਅਗਸਤ (ਸੁਖਵਿੰਦਰ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਾਰਜਕਾਰੀ ਜਥੇਦਾਰ ਸਰਬੱਤ ਖਾਲਸਾ ਭਾਈ ਧਿਆਨ ਸਿੰਘ ਮੰਡ ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅੱਜ ਫਿਰੋਜ਼ਪੁਰ ਸ਼ਹਿਰ ਵਿਚ ਪੂਰਨ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੀਆਂ ਜ਼ਿਆਦਾਤਰ ਦੁਕਾਨਾਂ, ਵਪਾਰਕ ਅਦਾਰੇ ਅਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਬੰਦ ਦੇ ਸੱਦੇ ਤਹਿਤ ਸਵੇਰ ਤੋਂ ਹੀ ਬਾਜ਼ਾਰਾਂ ਵਿਚ ਦੁਕਾਨਾਂ ਦੇ ਸ਼ਟਰ ਡਾਊਨ ਰਹੇ ਅਤੇ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਵੀ ਕਾਫ਼ੀ ਘੱਟ ਨਜ਼ਰ ਆਈ। ਵੱਖ-ਵੱਖ ਥਾਵਾਂ ’ਤੇ ਬੰਦ ਸਮਰਥਕਾਂ ਵਲੋਂ ਲੋਕਾਂ ਅਤੇ ਦੁਕਾਨਦਾਰਾਂ ਨੂੰ ਬੰਦ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।

ਬੰਦ ਦਾ ਮੁੱਖ ਮਕਸਦ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ’ਤੇ ਦਬਾਅ ਬਣਾਉਣਾ ਦੱਸਿਆ ਗਿਆ। ਆਗੂਆਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਹੋਣੀ ਚਾਹੀਦੀ ਹੈ। ਫਿਰੋਜ਼ਪੁਰ ਸ਼ਹਿਰ ਵਿਚ ਬੰਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਅਤੇ ਮੁੱਖ ਬਾਜ਼ਾਰਾਂ ਤੇ ਸੰਵੇਦਨਸ਼ੀਲ ਥਾਵਾਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਰਹੇ। ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਣ ਦੀ ਗੱਲ ਵੀ ਕਹੀ ਗਈ। ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੀ ਗਈ ਇਸ ਬੰਦ ਦੀ ਕਾਲ ਦੌਰਾਨ ਫਿਰੋਜ਼ਪੁਰ ਵਿਚ ਲੋਕਾਂ ਵਲੋਂ ਮਿਲੇ ਸਹਿਯੋਗ ਕਾਰਨ ਸ਼ਹਿਰ ਦੀਆਂ ਗਲੀਆਂ ਅਤੇ ਮੁੱਖ ਬਾਜ਼ਾਰਾਂ ਵਿਚ ਪੂਰਨ ਬੰਦ ਦਾ ਮਾਹੌਲ ਦੇਖਣ ਨੂੰ ਮਿਲਿਆ।

ਪਿਛਲੀ ਖ਼ਬਰ ਘਨੌਰ ਵਿਚ ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਰਿਹਾ ਪੂਰਨ ਅਸਰ; ਬਾਜ਼ਾਰ ਰਹੇ ਬੰਦ ਅਗਲੀ ਖ਼ਬਰ ਫਤਿਹਗੜ੍ਹ ਚੂੜੀਆਂ ਸ਼ਹਿਰ ਮੁਕੰਮਲ ਬੰਦ