21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜੰਡਿਆਲਾ ਗੁਰੂ ਚ ਰੋਸ ਮਾਰਚ

ਜੰਡਿਆਲਾ ਗੁਰੂ, 21 ਅਗਸਤ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ ) - ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਤੇ ਜੰਡਿਆਲਾ ਗੁਰੂ ਅਤੇ ਇਲਾਕਾ ਪੂਰੀ ਤਰ੍ਹਾਂ ਬੰਦ ਰਿਹਾ ਅਤੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ, ਗੁਰੂ ਮਾਨਿਓ ਗ੍ਰੰਥ ਸੇਵਕ ਜਥਾ ਜੰਡਿਆਲਾ ਗੁਰੂ ਅਤੇ ਹੋਰ ਧਾਰਮਿਕ, ਰਾਜਨੀਤਿਕ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰੋਸ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅਪਣਾਈ ਗਈ ਦੋਹਰੀ ਨੀਤੀ ਦੀ ਨਿੰਦਾ ਕਰਦਿਆਂ ਨਾਰੇਬਾਜੀ ਕੀਤੀ।

ਅਜੀਤ ਡੈਸਕ 21-08-2026

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਜੰਡਿਆਲਾ ਗੁਰੂ ਦੇ ਭਗਵਾਨ ਵਾਲਮੀਕ ਚੌਂਕ ਤੋਂ ਇਕੱਠ ਦੇ ਰੂਪ ਵਿੱਚ ਜੰਡਿਆਲਾ ਗੁਰੂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰ ਬੀਰ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਅਮਰੀਕ ਸਿੰਘ ਬਿੱਟਾ, ਗੁਰੂ ਮਾਨਿਓਂ ਗ੍ਰੰਥ ਸੇਵਕ ਜਥਾ ਜੰਡਿਆਲਾ ਗੁਰੂ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਬਿੱਟੂ, ਭਾਈ ਗੁਰਪ੍ਰੀਤ ਸਿੰਘ, ਕਿਸਾਨ ਆਗੂ ਦਲਜੀਤ ਸਿੰਘ ਖਾਲਸਾ, ਪ੍ਰੀਤ ਇੰਦਰ ਸਿੰਘ ਮਾਨ ਅਤੇ ਹੋਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀਆਂ ਸਜਾਵਾਂ ਤੋਂ ਦੁਗਣੀਆਂ ਤਿਗਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਨਾਂ ਕਰਕੇ ਸਿੱਖ ਕੌਮ ਨਾਲ ਵੱਡਾ ਵਿਤਕਰਾ ਕਰ ਰਹੀ ਹੈ ਜਦੋਂ ਕਿ ਬਲਾਤਕਾਰੀ ਬਾਬਿਆਂ ਨੂੰ ਜਦੋਂ ਮਰਜ਼ੀ ਪੈਰੋਲ ਦਿੱਤੀ ਜਾ ਰਹੀ ਹੈ । ਬੁਲਾਰਿਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਵੀ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਗੋਂਗਲੂਆਂ ਤੋਂ ਮਿੱਟੀ ਝਾੜਨ ਦਾ ਕੰਮ ਕਰ ਰਹੀ ਹੈ ਅਤੇ ਇਸ ਵੇਲੇ ਪੰਜਾਬ ਨੂੰ ਬਲਦੀ ਦੇ ਬੂਥੇ ਵਿੱਚ ਦਿੱਤਾ ਹੋਇਆ ਹੈ ਅਤੇ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਇਥੇ ਇਸ ਵੇਲੇ ਕਤਲੋਗਾਰਦ, ਫਿਰੌਤੀਆਂ, ਲੁੱਟਾਂ ਖੋਹਾਂ ਦਾ ਬੋਲਬਾਲਾ ਹੈ ।

ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਸੱਦੇ ਤੇ ਮਲੇਰਕੋਟਲਾ - ਸੰਗਰੂਰ ਹਾਈਵੇਅ ਬੰਦ ਅਗਲੀ ਖ਼ਬਰ ਰਾਮਾਂ ਮੰਡੀ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ