21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਹਕੋਟ ਵਿੱਚ ਪੰਜਾਬ ਬੰਦ ਨੂੰ ਭਰਵਾਂ ਸਮਰਥਨ

ਸ਼ਾਹਕੋਟ, 21 ਅਗਸਤ (ਏ.ਐਸ. ਅਰੋੜਾ/ਸੁਖਦੀਪ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਸ਼ਾਹਕੋਟ ਵਿੱਚ ਵੀ ਬੰਦ ਨੂੰ ਭਰਵਾਂ ਸਮਰਥਨ ਮਿਲਿਆ ਅਤੇ ਸ਼ਹਿਰ ਵਿੱਚ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਵੱਖ-ਵੱਖ ਵਰਗਾਂ ਅਤੇ ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਦਿਆਂ ਆਪਣੇ ਕਾਰੋਬਾਰ ਬੰਦ ਰੱਖੇ ਗਏ।

ਅਜੀਤ ਡੈਸਕ 21-08-2026

ਇਸ ਮੌਕੇ ਕੌਮੀ ਇਨਸਾਫ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰੇ ਦੇ ਲੋਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਇਕੱਠੇ ਹੋਏ। ਉਨ੍ਹਾਂ ਵੱਲੋਂ ਸ਼ਾਹਕੋਟ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ।
ਇਸ ਮੌਕੇ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰ ਵੱਲੋਂ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘਾਂ ਨੂੰ ਨਿਯਮਾਂ ਅਨੁਸਾਰ ਮਿਲਣ ਵਾਲੀ ਪੈਰੋਲ ਦਾ ਲਾਭ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਦੇਸ਼ ਅਤੇ ਮਨੁੱਖਤਾ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਲਈ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਹੋਰ ਸਮਾਂ ਜੇਲ੍ਹਾਂ ਵਿੱਚ ਰੱਖਣਾ ਨਿਆਂਸੰਗਤ ਨਹੀਂ ਹੈ।

ਪਿਛਲੀ ਖ਼ਬਰ ਅੱਡਾ ਟਾਹਲੀ ਸਾਹਿਬ ਵਿਖੇ ਬੰਦ ਨੂੰ ਮਿਲਿਆ ਜੁਲਿਆ ਹੁੰਗਾਰਾ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਆਵਾਜਾਈ ਆਮ ਦੀ ਤਰ੍ਹਾਂ ਰਹੀ