21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਫਗਵਾੜਾ ਵਿੱਚ ਪੰਜਾਬ ਬੰਦ ਨੂੰ ਸਮਰਥਨ

ਫਗਵਾੜਾ, 21 ਅਗਸਤ (ਹਰਜੋਤ ਸਿੰਘ ਚਾਨਾ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਫਗਵਾੜਾ ਵਿਖੇ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ, ਵਿਉਪਾਰੀਆਂ ਅਤੇ ਕਾਰੋਬਾਰੀਆਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 21-08-2026

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਸਮੇਤ ਵੱਖ-ਵੱਖ ਕਿਸਾਨ, ਧਾਰਮਿਕ, ਸਮਾਜ ਸੇਵੀ ਅਤੇ ਹੋਰ ਜਥੇਬੰਦੀਆਂ ਦੇ ਆਗੂ ਵੀ ਇਕੱਠੇ ਹੋ ਰਹੇ ਹਨ। ਆਗੂਆਂ ਵੱਲੋਂ ਸ਼ਹਿਰ ਵਿੱਚ ਮਾਰਚ ਕੱਢ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ ।

ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਇੱਕਜੁੱਟ ਹਨ ਅਤੇ ਇਸ ਸਬੰਧੀ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ।

ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਬੁੰਗਾ ਮਸਤੂਆਣਾ ਸਾਹਿਬ ਵਿਖੇ ਕੀਤੀ ਗਈ ਅਰਦਾਸ ਅਗਲੀ ਖ਼ਬਰ ਅੱਡਾ ਟਾਹਲੀ ਸਾਹਿਬ ਵਿਖੇ ਬੰਦ ਨੂੰ ਮਿਲਿਆ ਜੁਲਿਆ ਹੁੰਗਾਰਾ