ਭੋਗਪੁਰ, 21 ਅਗਸਤ (ਕਮਲਜੀਤ ਸਿੰਘ ਡੱਲੀ): ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅੱਜ ਕਸਬਾ ਭੋਗਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਭੋਗਪੁਰ ਦੇ ਮੁੱਖ ਬਾਜ਼ਾਰ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਪ੍ਰਭਾਵਿਤ ਰਹੇ ਅਤੇ ਦੁਕਾਨਾਂ ਮੁਕੰਮਲ ਰੂਪ ਵਿੱਚ ਬੰਦ ਨਜ਼ਰ ਆਈਆਂ।
ਇਸ ਦੌਰਾਨ ਹਾਈਵੇਅ ’ਤੇ ਲਗਾਏ ਗਏ ਜਾਮ ਕਾਰਨ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਇੱਕ ਬੱਸ ਵੀ ਇਸ ਜਾਮ ਦੇ ਘੇਰੇ ਵਿੱਚ ਆ ਗਈ। ਜਾਣਕਾਰੀ ਮੁਤਾਬਕ ਇਹ ਬੱਸ ਸ਼ਰਧਾਲੂਆਂ ਨੂੰ ਉੱਤਰ ਪ੍ਰਦੇਸ਼ ਦੇ ਬ੍ਰਿੰਦਾਵਨ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਕੇ ਵਾਪਸ ਪਠਾਣਕੋਟ ਵੱਲ ਜਾ ਰਹੀ ਸੀ, ਜੋ ਬੰਦ ਕਾਰਨ ਭੋਗਪੁਰ ਵਿਖੇ ਫਸ ਗਈ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦਾ ਭੋਗਪੁਰ ’ਚ ਵਿਆਪਕ ਅਸਰ; ‘ਮੁੱਖ ਮੰਤਰੀ ਤੀਰਥ ਯਾਤਰਾ’ ਦੀ ਬੱਸ ਵੀ ਜਾਮ ਵਿਚ ਫਸੀ
ਭੋਗਪੁਰ, 21 ਅਗਸਤ (ਕਮਲਜੀਤ ਸਿੰਘ ਡੱਲੀ): ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅੱਜ ਕਸਬਾ ਭੋਗਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਭੋਗਪੁਰ ਦੇ ਮੁੱਖ ਬਾਜ਼ਾਰ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਪ੍ਰਭਾਵਿਤ ਰਹੇ ਅਤੇ ਦੁਕਾਨਾਂ ਮੁਕੰਮਲ ਰੂਪ ਵਿੱਚ ਬੰਦ ਨਜ਼ਰ ਆਈਆਂ।
ਅਜੀਤ ਡੈਸਕ
21-08-2026