21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰਾਏਕੋਟ ਵਿਖੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਰਾਏਕੋਟ 21 ਅਗਸਤ (ਬਲਵਿੰਦਰ ਸਿੰਘ ਲਿੱਤਰ) ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਰਾਏਕੋਟ ਵਿਖੇ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ।

ਅਜੀਤ ਡੈਸਕ 21-08-2026

ਰਾਏਕੋਟ 21 ਅਗਸਤ (ਬਲਵਿੰਦਰ ਸਿੰਘ ਲਿੱਤਰ) ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਰਾਏਕੋਟ ਵਿਖੇ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ।ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚ ਦੁਕਾਨਦਾਰਾਂ, ਵਪਾਰੀਆਂ ਅਤੇ ਕਾਰੋਬਾਰੀਆਂ ਵਲੋਂ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।ਇਸ ਮੌਕੇ ਰਾਏਕੋਟ ਦਾ ਪੁਲਿਸ ਪ੍ਰਸ਼ਾਸਨ ਪੂਰੀ ਚੌਕਸੀ ਨਾਲ ਡਿਊਟੀ ਕਰ ਰਿਹਾ ਹੈ ਅਤੇ ਸ਼ਹਿਰ ਦੇ ਪ੍ਰਮੁੱਖ ਚੌਂਕ ਸਰਦਾਰ ਹਰੀ ਸਿੰਘ ਨਲੂਆ ਚੌਂਕ ਵਿਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਸਥਿਤੀ ਨੂੰ ਸ਼ਾਂਤੀਪੂਰਵਕ ਰੱਖਿਆ ਜਾ ਸਕੇ।ਰਾਏਕੋਟ ਸ਼ਹਿਰ ਵਿਚ ਨਹਿੰਗ ਜਥੇਬੰਦੀਆਂ ਵਲੋਂ ਲੋਕਾਂ ਤੇ ਦੁਕਾਨਦਾਰਾਂ ਨੂੰ ਬੰਦ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਸੱਦੇ 'ਤੇ ਮਹਿਤਪੁਰ ਮੁਕੰਮਲ ਬੰਦ ਅਗਲੀ ਖ਼ਬਰ ਦਿੜ੍ਹਬਾ ਵਿਖੇ ਸਿੱਖ ਸੰਗਤਾਂ ਨੇ ਬੈਠ ਕੇ ਕੀਤਾ ਸਤਿਨਾਮ ਵਾਹਿਗੁਰੂ ਦਾ ਜਾਪ