21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਜਨਾਲਾ ਦੇ ਪਿੰਡ ਜੱਟਾ ਵਿੱਚ ਦੇਰ ਰਾਤ ਗ੍ਰਨੇਡ ਹਮਲੇ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ, ਜੋਧ ਸਿੰਘ ਸਮਰਾ ਨੇ ਚੁੱਕੇ ਸਵਾਲ

ਅਜਨਾਲਾ, ਰਮਦਾਸ, ਗੱਗੋਮਾਹਲ, 21 ਅਗਸਤ ( ਗੁਰਪ੍ਰੀਤ ਸਿੰਘ ਢਿੱਲੋਂ/ ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਅਜਨਾਲਾ ਹਲਕੇ ਦੇ ਪਿੰਡ ਜੱਟਾ ਵਿਖੇ ਬੀਤੀ ਦੇਰ ਰਾਤ ਇੱਕ ਘਰ ਨੂੰ ਅਣਪਛਾਤੇ ਨੌਜਵਾਨਾਂ ਵਲੋਂ ਗ੍ਰਨੇਡ ਹਮਲੇ ਦਾ ਨਿਸ਼ਾਨਾ ਬਣਾਏ ਜਾਣ ਦੀ ਘਟਨਾ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ ਹੋ ਗਏ।

ਅਜੀਤ ਡੈਸਕ 21-08-2026

ਅਜਨਾਲਾ, ਰਮਦਾਸ, ਗੱਗੋਮਾਹਲ, 21 ਅਗਸਤ ( ਗੁਰਪ੍ਰੀਤ ਸਿੰਘ ਢਿੱਲੋਂ/ ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਅਜਨਾਲਾ ਹਲਕੇ ਦੇ ਪਿੰਡ ਜੱਟਾ ਵਿਖੇ ਬੀਤੀ ਦੇਰ ਰਾਤ ਇੱਕ ਘਰ ਨੂੰ ਅਣਪਛਾਤੇ ਨੌਜਵਾਨਾਂ ਵਲੋਂ ਗ੍ਰਨੇਡ ਹਮਲੇ ਦਾ ਨਿਸ਼ਾਨਾ ਬਣਾਏ ਜਾਣ ਦੀ ਘਟਨਾ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ ਹੋ ਗਏ। ਪੁਲਿਸ ਵੱਲੋਂ ਹਮਲੇ ਦੇ ਕਾਰਨਾਂ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਧਰ, ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵੀ ਮੌਕੇ ’ਤੇ ਪਹੁੰਚੇ ਅਤੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਹਨਾਂ ਸਾਰੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਤੋਂ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ। ਇਸ ਘਟਨਾ ਤੋਂ ਬਾਅਦ ਪਿੰਡ ਜੱਟਾ ਸਮੇਤ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਮਲੇ ਪਿੱਛੇ ਅਸਲ ਕਾਰਨਾਂ ਅਤੇ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ ਕਸਬਾ ਮਜੀਠਾ ਵਿਖੇ ਮੁਕੰਮਲ ਬੰਦ ਅਗਲੀ ਖ਼ਬਰ ਕੌਮੀ ਇਨਸਾਫ ਮੋਰਚੇ ਦੇ ਸੱਦੇ 'ਤੇ ਮਹਿਤਪੁਰ ਮੁਕੰਮਲ ਬੰਦ