ਚੌਂਕ ਵਿੱਚ ਬੈਠਕੇ ਵਾਹਿਗੁਰੂ ਦਾ ਸਿਮਰਨ ਕੀਤਾ
ਝਬਾਲ, 21 ਅਗਸਤ (ਸੁਖਦੇਵ ਸਿੰਘ)-ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਝਬਾਲ ਪੂਰੀ ਤਰ੍ਹਾਂ ਬੰਦ ਰਿਹਾ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਭਾਈ ਤਰਲੋਚਨ ਸਿੰਘ ਸੋਹਲ,ਸੂਬਾ ਸਿੰਘ ਰਾਮ ਰੌਣੀ, ਭਾਈ ਸਰੂਪ ਸਿੰਘ ਭੁੱਚਰ, ਭਾਈ ਸਤਨਾਮ ਸਿੰਘ ਖੰਡਾ ਦੀ ਅਗਵਾਈ ਹੇਠ ਕਸਬੇ ਦੇ ਮੁੱਖ ਬਾਜ਼ਾਰਾਂ ਵਿੱਚ ਮਾਰਚ ਕੱਢਿਆ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਦੁਕਾਨਦਾਰਾਂ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ, ਜਿਸ 'ਤੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੂਰਾ ਸਹਿਯੋਗ ਦਿੱਤਾ। ਬਾਅਦ ਵਿੱਚ ਸਮੂਹ ਜਥੇਬੰਦੀਆਂ ਵੱਲੋਂ ਝਬਾਲ ਦੇ ਮੁੱਖ ਚੌਂਕ ਵਿੱਚ ਬੈਠਕੇ ਸ਼ਾਂਤਮਈ ਢੰਗ ਨਾਲ ਵਾਹਿਗੁਰੂ ਦਾ ਸਿਮਰਨ ਕੀਤਾ ਗਿਆ। ਉਨ੍ਹਾਂ ਝਬਾਲ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਸਮੂਹ ਨਗਰ ਨਿਵਾਸੀਆਂ ਦਾ ਬੰਦ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ 'ਤੇ ਤਹਿ ਦਿਲੋਂ ਧੰਨਵਾਦ ਕੀਤਾ।