21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੁਧਾਰ 'ਚ ਆਈ.ਸੀ.ਆਈ.ਸੀ.ਆਈ. ਬੈਂਕ ਦੇ ਏ.ਟੀ.ਐੱਮ. ਨੂੰ ਲੁੱਟਣ ਦੀ ਕੋਸ਼ਿਸ਼ ਅਸਫ਼ਲ

ਗੁਰੂਸਰ ਸੁਧਾਰ, (ਜਗਰਾਉਂ ) 21 ਅਗਸਤ, (ਬਲਵਿੰਦਰ ਸਿੰਘ ਧਾਲੀਵਾਲ)- ਕਸਬਾ ਗੁਰੂਸਰ ਸੁਧਾਰ ਵਿਖੇ ਅੱਜ ਤੜਕੇ ਮੂੰਹ-ਬੰਨ੍ਹੇ ਵਿਅਕਤੀਆਂ ਵਲੋਂ ਆਈ.ਸੀ.ਆਈ.ਸੀ.ਆਈ. ਬੈਂਕ ਦੇ ਏ.ਟੀ.ਐੱਮ. ਨੂੰ ਲੁੱਟਣ ਦੀ ਕੋਸ਼ਿਸ਼ ਅਸਫ਼ਲ ਹੋ ਗਈ। ਹਾਲਾਂਕਿ ਕਥਿਤ ਲੁਟੇਰਿਆਂ ਨੇ ਏ.ਟੀ.ਐੱਮ. ਮਸ਼ੀਨ ਨਾਲ ਛੇੜਛਾੜ ਕਰਕੇ ਉਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ

ਅਜੀਤ ਡੈਸਕ 21-08-2026

ਗੁਰੂਸਰ ਸੁਧਾਰ, (ਜਗਰਾਉਂ ) 21 ਅਗਸਤ, (ਬਲਵਿੰਦਰ ਸਿੰਘ ਧਾਲੀਵਾਲ)- ਕਸਬਾ ਗੁਰੂਸਰ ਸੁਧਾਰ ਵਿਖੇ ਅੱਜ ਤੜਕੇ ਮੂੰਹ-ਬੰਨ੍ਹੇ ਵਿਅਕਤੀਆਂ ਵਲੋਂ ਆਈ.ਸੀ.ਆਈ.ਸੀ.ਆਈ. ਬੈਂਕ ਦੇ ਏ.ਟੀ.ਐੱਮ. ਨੂੰ ਲੁੱਟਣ ਦੀ ਕੋਸ਼ਿਸ਼ ਅਸਫ਼ਲ ਹੋ ਗਈ। ਹਾਲਾਂਕਿ ਕਥਿਤ ਲੁਟੇਰਿਆਂ ਨੇ ਏ.ਟੀ.ਐੱਮ. ਮਸ਼ੀਨ ਨਾਲ ਛੇੜਛਾੜ ਕਰਕੇ ਉਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਬੈਂਕ ਦੀ ਆਧੁਨਿਕ ਸੁਰੱਖਿਆ ਪ੍ਰਣਾਲੀ ਤੁਰੰਤ ਸਰਗਰਮ ਹੋਣ ਤੇ ਅਲਾਰਮ, ਹੂਟਰ ਵੱਜਣ ਕਾਰਨ ਉਹ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਾ ਹੋ ਸਕੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਸੁਧਾਰ ਦੇ ਮੁਖੀ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਏ ਹਨ ਤੇ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਜਲਦੀ ਹੀ ਦੋਸ਼ੀ ਵਿਅਕਤੀਆਂ ਨੂੰ ਕਾਬੂ ਕਰ ਲਵੇਗੀ।

ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਜਗਰਾਉਂ ਪੂਰਨ ਬੰਦ ਰਿਹਾ ਅਗਲੀ ਖ਼ਬਰ ਦੋਸਤ ਦਾ ਕਤਲ ਕਰਨ ਵਾਲੇ ਤਿੰਨ ਦੋਸ਼ੀਆਂ ਵਿਚੋਂ ਦੋ ਪੁਲਿਸ ਵਲੋਂ ਕਾਬੂ