ਲੁਧਿਆਣਾ, 22 ਅਗਸਤ (ਰੁਪੇਸ਼ ਕੁਮਾਰ)- ਸੀਨੀਅਰ ਕਾਂਗਰਸੀ ਆਗੂ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਉੱਪਰ ਦੋਸ਼ ਲਗਾਇਆ ਕਿ ਸਰਕਾਰ ਕੋਲ ਆਉਂਦੇ ਝੋਨੇ ਦੇ ਸੀਜ਼ਨ ਲਈ ਗੁਦਾਮਾਂ ਵਿਚ ਅਨਾਜ ਰੱਖਣ ਵਾਸਤੇ ਜਗ੍ਹਾ ਨਹੀਂ ਹੈ। ਰੰਧਾਵਾ ਨੇ ਕਿਹਾ ਕਿ ਉਹ ਸੈਂਟਰਲ ਕਮੇਟੀ ਦੇ ਮੈਂਬਰ ਹਨ ਅਤੇ ਆਉਂਦੇ ਦਿਨਾਂ ਦੌਰਾਨ ਕਮੇਟੀ ਦੀ ਫੇਰੀ ਦੌਰਾਨ ਸਭ ਸੱਚ ਸਾਹਮਣੇ ਆ ਜਾਵੇਗਾ।
ਇਸ ਦੌਰਾਨ ਕਾਂਗਰਸ ਪਾਰਟੀ ਵਿਚਾਲੇ ਧੜੇਬੰਦੀ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਪਾਰਟੀ ਇੱਕਜੁੱਟ ਹੈ। ਉਨ੍ਹਾਂ ਨੇ ਆਪਣੇ ਨਾਲ ਮੌਜੂਦ ਚਰਨਜੀਤ ਸਿੰਘ ਚੰਨੀ ਅਤੇ ਭਾਰਤ ਭੂਸ਼ਨ ਆਸ਼ੂ ਨੂੰ ਲੈ ਕੇ ਕਿਹਾ ਕਿ ਸਾਰੇ ਵਰਗਾਂ ਦੇ ਆਗੂ ਇਕੱਠੇ ਖੜੇ ਹਨ। ਪਾਰਟੀ ਇੱਕਜੁੱਟ ਹੈ।
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨੀਂ ਕਾਂਗਰਸ ਦੇ ਸੰਸਦ ਮੈਂਬਰ ਦਪਿੰਦਰ ਹੁੱਡਾ ਵਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਦੋਸ਼ੀ ਸੱਜਣ ਕੁਮਾਰ ਦੀ ਜ਼ੋਰਦਾਰ ਨਿੰਦਾ ਕੀਤੀ।