ਦਿੱਲੀ, 22 ਅਗਸਤ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਮਿਲੇ। ਆਰ.ਪੀ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਲੋਕਤੰਤਰ ਵਿਚ ਹਿੰਸਾ ਜਾਂ ਡਰਾਉਣ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।
ਸਿਆਸੀ ਮਤਭੇਦ ਸੁਭਾਵਿਕ ਹਨ, ਪਰ ਇਨ੍ਹਾਂ ਨੂੰ ਹਮੇਸ਼ਾ ਗੱਲਬਾਤ, ਬਹਿਸ ਅਤੇ ਜਮਹੂਰੀ ਮਾਧਿਅਮ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਆਰ.ਪੀ ਸਿੰਘ ਨੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।