22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਐਨ.ਆਈ.ਏ. ਵਲੋਂ ਅਨੰਤਨਾਗ ’ਚ 2 ਥਾਵਾਂ ’ਤੇ ਛਾਪੇਮਾਰੀ

ਸ੍ਰੀਨਗਰ, 22 ਅਗਸਤ (ਪੀ.ਟੀ.ਆਈ.)-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਅੱਜ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਦੋ ਥਾਵਾਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਇਕ ਅੱਤਵਾਦੀ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ। ਐਨ.ਆਈ.ਏ. ..

ਅਜੀਤ ਡੈਸਕ 22-08-2026

ਸ੍ਰੀਨਗਰ, 22 ਅਗਸਤ (ਪੀ.ਟੀ.ਆਈ.)-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਅੱਜ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਦੋ ਥਾਵਾਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਇਕ ਅੱਤਵਾਦੀ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ। ਐਨ.ਆਈ.ਏ. ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇਮਾਰੀ ਦੱਖਣੀ ਕਸ਼ਮੀਰ ਦੇ ਇਸ ਜ਼ਿਲ੍ਹੇ ਵਿਚ ਬਿਜਬੇਹਰਾ ਅਤੇ ਡੋਰੂ ਵਿਖੇ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਐਨ.ਆਈ.ਏ. ਨੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਮਿਲ ਕੇ ਆਪਣੀ ਜਾਂਚ ਦੇ ਹਿੱਸੇ ਵਜੋਂ ਦੋ ਘਰਾਂ ਦੀ ਤਲਾਸ਼ੀ ਲਈ। ਉਨ੍ਹਾਂ ਨੇ ਅੱਗੇ ਕਿਹਾ ਕਿ ਤਲਾਸ਼ੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

ਪਿਛਲੀ ਖ਼ਬਰ ਅੰਤਰਰਾਸ਼ਟਰੀ ਮੁਸਾਫਿਰਾਂ ਨੂੰ 1 ਸਤੰਬਰ ਤੋਂ ਨਹੀਂ ਲਗਵਾਉਣੀ ਪਵੇਗੀ ਬੋਰਡਿੰਗ ਪਾਸ ’ਤੇ ਮੋਹਰ ਅਗਲੀ ਖ਼ਬਰ ਅਮਰੀਕੀ ਜੱਜ ਵਲੋਂ 75 ਦੇਸ਼ਾਂ ਨੂੰ ਸ਼ਾਮਿਲ ਕਰਨ ਵਾਲੀ ਟਰੰਪ ਪ੍ਰਸ਼ਾਸਨ ਦੀ ਇੰਮੀਗ੍ਰੈਂਟ ਵੀਜ਼ਾ ਪਾਬੰਦੀ ਰੱਦ