23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਘਰੇਲੂ ਤੇ ਨਿੱਜੀ ਕਾਰਨਾਂ ਕਰਕੇ ਸੁਖਚੈਨ ਸਿੰਘ ਦੀਵਾ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ

ਅਮਲੋਹ (ਫ਼ਤਹਿਗੜ੍ਹ ਸਾਹਿਬ), 23 ਅਗਸਤ (ਕੇਵਲ ਸਿੰਘ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰਾਸਤ...

ਅਜੀਤ ਡੈਸਕ 23-08-2026

ਅਮਲੋਹ (ਫ਼ਤਹਿਗੜ੍ਹ ਸਾਹਿਬ), 23 ਅਗਸਤ (ਕੇਵਲ ਸਿੰਘ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰਾਸਤ ਸੇਵਾ ਸੰਗਠਨ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾਂ ਪ੍ਰਧਾਨ ਸੁਖਚੈਨ ਸਿੰਘ ਦੀਵਾ ਨੇ ਆਪਣੇ ਅਹੁਦੇ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸੁਖਚੈਨ ਸਿੰਘ ਦੀਵਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ ਫ਼ੈਸਲਾ ਪੂਰੀ ਤਰ੍ਹਾਂ ਘਰੇਲੂ ਅਤੇ ਨਿੱਜੀ ਕਾਰਨਾਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਉਹ ਖੇਤੀਬਾੜੀ ਦੇ ਕੰਮਾਂ ਨੂੰ ਵਧੇਰੇ ਸਮਾਂ ਦੇਣਾ ਚਾਹੁੰਦੇ ਹਨ।

ਸੁਖਚੈਨ ਸਿੰਘ ਦੀਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਜਾਂ ਪਾਰਟੀ ਦੀ ਲੀਡਰਸ਼ਿਪ ਪ੍ਰਤੀ ਕਿਸੇ ਕਿਸਮ ਦੀ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਕਾਰਨ ਉਹ ਪਾਰਟੀ ਦੀਆਂ ਸਰਗਰਮੀਆਂ ਲਈ ਲੋੜੀਂਦਾ ਸਮਾਂ ਨਹੀਂ ਕੱਢ ਸਕਦੇ। ਇਸ ਲਈ ਪਰਿਵਾਰ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਉਨ੍ਹਾਂ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ।

ਪਿਛਲੀ ਖ਼ਬਰ ਤਰੁਣ ਅਰੋੜਾ ਪੀ. ਈ. ਡੀ. ਏ. ਪੰਜਾਬ ਦੇ ਡਾਇਰੈਕਟਰ ਨਿਯੁਕਤ ਅਗਲੀ ਖ਼ਬਰ ਹਰਜੀਤ ਸਿੰਘ ਐਮਾਂ ਮਾਰਕੀਟ ਕਮੇਟੀ ਝਬਾਲ ਦੇ ਚੈਅਰਮੈਨ ਨਿਯੁਕਤ