ਚੰਡੀਗੜ੍ਹ, 24 ਅਗਸਤ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿਚ ਦਹਿਸ਼ਤ ਫੈਲਾਉਣ ਦੀ ਕਥਿਤ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸੰਬੰਧਿਤ ਤਿੰਨ ਸ਼ੱਕੀ ਆਪਰੇਟਿਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੀ ਪਛਾਣ ਲਵਪ੍ਰੀਤ ਸਿੰਘ (19) ਵਾਸੀ ਸਰਹਾਲੀ, ਤਰਨਤਾਰਨ, ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨਦੀਪ (21) ਵਾਸੀ ਦਿਓਬਾਥ, ਤਰਨਤਾਰਨ ਅਤੇ ਪ੍ਰਭਪ੍ਰੀਤ ਸਿੰਘ ਉਰਫ਼ ਪ੍ਰਭ (19) ਵਾਸੀ ਤਰਸਿੱਕਾ, ਅੰਮ੍ਰਿਤਸਰ ਵਜੋਂ ਕੀਤੀ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਕੋਲੋਂ ਕਰੀਬ 5 ਕਿਲੋ ਜੈਲੇਟਿਨ ਸਟਿਕ ਵਿਸਫੋਟਕ, ਇਕ ਡੈਟੋਨੇਟਰ, ਪਾਵਰ ਸੋਰਸ ਤੇ ਰਿਮੋਟ ਆਪਰੇਟਿਡ ਟ੍ਰਿਗਰਿੰਗ ਸਿਸਟਮ, ਇਕ ਪਿਸਤੌਲ, ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਚੰਡੀਗੜ੍ਹ ਪੁਲਿਸ ਨੇ 22 ਅਗਸਤ ਨੂੰ ਥਾਣਾ ਸੈਕਟਰ-36 ਵਿਖੇ ਐਕਸਪਲੋਸਿਵ ਸਬਸਟੈਂਸਿਜ਼ ਐਕਟ ਦੀਆਂ ਧਾਰਾਵਾਂ 4(ਬੀ) ਅਤੇ 5 ਤਹਿਤ ਮਾਮਲਾ ਦਰਜ ਕਰਕੇ ਖੁਫੀਆ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ ਸੀ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿਚ ਬੈਠੇ ਬੀਕੇਆਈ ਨਾਲ ਸੰਬੰਧਿਤ ਹੈਂਡਲਰ ਸਤਨਾਮ ਉਰਫ਼ ਸੱਤਾ ਨੌਸ਼ੇਰਾ ਦੇ ਸੰਪਰਕ ਵਿਚ ਸਨ ਅਤੇ ਕਥਿਤ ਤੌਰ ’ਤੇ ਉਸ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮਾਂ ਨੇ ਚੰਡੀਗੜ੍ਹ ਵਿਚ ਆਈਈਡੀ ਲਗਾ ਕੇ ਦਹਿਸ਼ਤ ਪੈਦਾ ਕਰਨ ਦੀ ਯੋਜਨਾ ਬਣਾਈ ਸੀ। ਪੁਲਿਸ ਵਲੋਂ ਬਰਾਮਦਗੀ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਵਿਸਫੋਟਕ ਸਮੱਗਰੀ ਦੇ ਸਰੋਤ, ਮੁਲਜ਼ਮਾਂ ਦੇ ਹੋਰ ਸਾਥੀਆਂ ਅਤੇ ਪੂਰੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਚੰਡੀਗੜ੍ਹ ’ਚ ਆਈਈਡੀ ਲਗਾਉਣ ਦੀ ਸਾਜ਼ਿਸ਼ ਦਾ ਮਾਮਲਾ - ਗ੍ਰਿਫ਼ਤਾਰ ਮੁਲਜ਼ਮਾਂ ਦੇ ਨਾਮ ਅਤੇ ਅਸਲ ਬਰਾਮਦੀ ਕੀਤੀ ਗਈ ਨਸ਼ਰ
ਚੰਡੀਗੜ੍ਹ, 24 ਅਗਸਤ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿਚ ਦਹਿਸ਼ਤ ਫੈਲਾਉਣ ਦੀ ਕਥਿਤ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸੰਬੰਧਿਤ ਤਿੰਨ ਸ਼ੱਕੀ ਆਪਰੇਟਿਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੀ ਪਛਾਣ...
ਅਜੀਤ ਡੈਸਕ
24-08-2026