25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੁਪਰੀਮ ਕੋਰਟ ਨੇ 20 ਬਾਗ਼ੀ ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰਾਂ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 25 ਅਗਸਤ - ਸੁਪਰੀਮ ਕੋਰਟ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਵਲੋਂ ਦਾਇਰ ਪਟੀਸ਼ਨ 'ਤੇ 20 ਬਾਗ਼ੀ ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰਾਂ ਤੋਂ ਜਵਾਬ ਮੰਗਿਆ ਹੈ, ਜਿਸ ਵਿਚ...

ਅਜੀਤ ਡੈਸਕ 25-08-2026

ਨਵੀਂ ਦਿੱਲੀ, 25 ਅਗਸਤ - ਸੁਪਰੀਮ ਕੋਰਟ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਵਲੋਂ ਦਾਇਰ ਪਟੀਸ਼ਨ 'ਤੇ 20 ਬਾਗ਼ੀ ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰਾਂ ਤੋਂ ਜਵਾਬ ਮੰਗਿਆ ਹੈ, ਜਿਸ ਵਿਚ ਉਨ੍ਹਾਂ ਨੂੰ ਅਯੋਗ ਠਹਿਰਾਉਣ ਲਈ ਪਾਰਟੀ ਦੀਆਂ ਪਟੀਸ਼ਨਾਂ 'ਤੇ ਫ਼ੈਸਲਾ ਲੈਣ ਵਿਚ ਦੇਰੀ ਨੂੰ ਚੁਣੌਤੀ ਦਿੱਤੀ ਗਈ ਹੈ।
ਬੈਨਰਜੀ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਉਨ੍ਹਾਂ ਦੇ ਸਾਹਮਣੇ ਲੰਬਿਤ ਅਯੋਗਤਾ ਪਟੀਸ਼ਨਾਂ 'ਤੇ ਜਲਦੀ ਫ਼ੈਸਲਾ ਕਰਨ ਦਾ ਨਿਰਦੇਸ਼ ਦੇਵੇ।
ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਲੋਕ ਸਭਾ ਸਪੀਕਰ ਅਤੇ ਸਦਨ ਦੇ ਸਕੱਤਰ ਜਨਰਲ ਵਲੋਂ ਪੇਸ਼ ਹੋਏ। ਸੁਪਰੀਮ ਕੋਰਟ ਨੇ ਸਾਲਿਸਟਰ ਜਨਰਲ ਨੂੰ ਇਸ ਮਾਮਲੇ 'ਤੇ ਸਪੀਕਰ ਤੋਂ ਨਿਰਦੇਸ਼ ਪ੍ਰਾਪਤ ਕਰਨ ਲਈ ਕਿਹਾ।

ਪਿਛਲੀ ਖ਼ਬਰ ਆਈਆਈਟੀ ਦਿੱਲੀ ਐਮਐਸਸੀ ਫਿਜ਼ਿਕਸ ਵਿਦਿਆਰਥੀ ਦੀ ਮੌਤ ਦੇ ਹਾਲਾਤਾਂ ਦੀ ਜਾਂਚ ਲਈ ਕਮੇਟੀ ਦਾ ਗਠਨ ਅਗਲੀ ਖ਼ਬਰ ਡੱਬਵਾਲੀ - ਹੜਤਾਲੀ ਮੁਲਾਜ਼ਮਾਂ ਨੇ ਨਗਰ ਕੌਂਸਲ ਦਫ਼ਤਰ ’ਚ ਖੜ੍ਹਾਈਆਂ ਕੂੜੇ ਨਾਲ ਭਰੀਆਂ ਗੱਡੀਆਂ