25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ ( ਸੰਗਰੂਰ), 25 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਇਕ ਫੈਕਟਰੀ ਵਿਚ ਨੌਜਵਾਨ ਦੀ ਬਿਜਲੀ ਦਾ...

ਅਜੀਤ ਡੈਸਕ 25-08-2026

ਸੁਨਾਮ ਊਧਮ ਸਿੰਘ ਵਾਲਾ ( ਸੰਗਰੂਰ), 25 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਇਕ ਫੈਕਟਰੀ ਵਿਚ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੀ ਮਾਤਾ ਸਰਬਜੀਤ ਕੌਰ ਪਿੰਡ ਕੜਿਆਲ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਲੜਕਾ ਗੁਰਵਿੰਦਰ ਸਿੰਘ ਪਿੰਡ ਦਿੜ੍ਹਬਾ-ਕੜਿਆਲ ਵਿਚਕਾਰ ਇਕ ਗੱਤੇ ਦੀ ਫੈਕਟਰੀ ਵਿਚ ਪਿਛਲੇ ਪੰਦਰਾਂ ਸਾਲਾਂ ਸਾਲ ਤੋਂ ਫੋਰਮੈਨ ਵਜੋਂ ਕੰਮ ਕਰਦਾ ਸੀ।

ਅੱਜ ਸਵੇਰੇ ਉਹ ਫੈਕਟਰੀ ਵਿਚ ਫਰਾਟਾ ਪੱਖਾ ਲਾ ਕੇ ਮੱਝਾਂ ਨਹਾ ਰਿਹਾ ਸੀ। ਇਸ ਦੌਰਾਨ ਉਸਨੂੰ ਬਿਜਲੀ ਦਾ ਕਰੰਟ ਲੱਗ ਗਿਆ। ਜਿਸ ਕਾਰਨ ਗੁਰਵਿੰਦਰ ਸਿੰਘ (32) ਪੁੱਤਰ ਬੂਟਾ ਸਿੰਘ ਪਿੰਡ ਕੜਿਆਲ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂ ਇਸ ਸਬੰਧੀ ਪੁਲਿਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ, ਜੋ ਵੀ ਗੱਲ ਸਾਹਮਣੇ ਆਵੇਗੀ। ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਹੁਸ਼ਿਆਰਪੁਰ 'ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ : ਲਾ ਪਿਨੋਜ਼ ਪੀਜ਼ਾ ਤੋਂ ਮਿਲਿਆ ਮਿਆਦ ਪੁੱਗਾ ਸਾਮਾਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ