25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐਨ.ਐੱਚ.ਐਮ. ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਚੋਣਾਂ 'ਚ ਨਤੀਜੇ ਭੁਗਤਣ ਨੂੰ ਤਿਆਰ ਰਹਿਣ ਦੀ ਚਿਤਾਵਨੀ

ਕਪੂਰਥਲਾ, 25 ਅਗਸਤ (ਅਮਨਜੋਤ ਸਿੰਘ ਵਾਲੀਆ)- ਪਿਛਲੇਂ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ...

ਅਜੀਤ ਡੈਸਕ 25-08-2026

ਕਪੂਰਥਲਾ, 25 ਅਗਸਤ (ਅਮਨਜੋਤ ਸਿੰਘ ਵਾਲੀਆ)- ਪਿਛਲੇਂ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਉਕਤ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਐਨ. ਐੱਚ. ਕਾਮੇ. ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ, ਜਿਸ ਨਾਲ ਘਰ ਦੀਆਂ ਜ਼ਰੂਰਤਾਂ ਪੂਰੀਆਂ ਕਰਨਾ ਮੁਸ਼ਕਲ ਹੋ ਰਿਹਾ ਹੈ।

ਯੂਨੀਅਨ ਵਲੋਂ ਇਸ ਤੋਂ ਪਹਿਲਾ ਸਿਵਲ ਸਰਜਨ ਦਫ਼ਤਰ ਵਿਖੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨਾਲ ਕੀਤੀ ਹਰ ਮੀਟਿੰਗ ਬੇਸਿੱਟਾ ਰਹੀ ਹੈ ਤੇ ਸਰਕਾਰ ਵੀ ਐਨ.ਐੱਚ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਤਾਰੀਖ਼ ਤੇ ਤਾਰੀਖ਼ ਪੈਣ ਕਰਨ ਮੁਲਾਜ਼ਮ ਅੱਕ ਤੇ ਥੱਕ ਚੁੱਕੇ ਹਨ।ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਨਾ ਲਏ ਨਹੀਂ ਤਾਂ ਆਉਣ ਵਾਲੀਆਂ ਚੋਣਾਂ ਵਿਚ ਉਹ ਇਸ ਇਮਤਿਹਾਨ ਦੇ ਨਤੀਜੇ ਭੁਗਤਣ ਨੂੰ   ਤਿਆਰ ਰਹੇ। ਇਹੀ ਨਹੀਂ ਯੂਨੀਅਨ ਵਲੋਂ 2 ਸਤੰਬਰ ਤਕ ਹੜਤਾਲ ਜਾਰੀ ਰੱਖਣ ਨੂੰ ਵੀ ਕਿਹਾ ਗਿਆ। ਇਸ ਮੌਕੇ ਡਾ. ਯੋਗੇਸ਼ ਸਹਿਗਲ, ਡਾ. ਜਤਿੰਦਰ ਸੰਧੂ, ਡਾ. ਗੌਰਵ, ਹਰਦੀਪ ਸਿੰਘ, ਪੰਕਜ ਵਾਲੀਆ, ਗੁਰਪ੍ਰੀਤ ਕੌਰ, ਰਣਜੀਤ ਕੌਰ, ਨਿਰਵੈਰ ਸਿੰਘ, ਗੁਰਵਿੰਦਰ, ਰਿਤੂ ਤੇ ਹੋਰ ਹਾਜ਼ਿਰ ਸਨ।

ਪਿਛਲੀ ਖ਼ਬਰ ਬਿਜਲੀ ਦੇ ਅਣ ਐਲਾਨੇ ਕੱਟਾਂ ਤੋ ਪਿਆਲਾਂ ਫੀਡਰ ਦੇ ਲੋਕ ਪਰੇਸ਼ਾਨ ਅਗਲੀ ਖ਼ਬਰ ਮੈਂ ਉਨ੍ਹਾਂ ਲੱਖਾਂ ਲੋਕਾਂ ਦਾ ਸ਼ੁਕਰਾਨਾ ਕਰਦਾ ਹਾਂ ਜਿਨ੍ਹਾਂ ਨੇ ਮੇਰੇ ਲਈ ਅਰਦਾਸਾਂ ਕੀਤੀਆਂ- ਸੁਖਬੀਰ ਸਿੰਘ ਬਾਦਲ