ਲੋਹਟਬੱਦੀ (ਲੁਧਿਆਣਾ), 26 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)- ਅੱਜ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਬੋਲੇ ਸੋ ਨਿਹਾਲ ਦੇ ਆਕਾਸ਼ ਗੁੰਜਾਊਂ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਗਲੇ ਪੜਾਅ ਲਈ ਰਵਾਨਾ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਿੰਡ ਲੋਹਟਬੱਦੀ ਪੁੱਜਣ ‘ਤੇ ਨਿਰਮਲੇ ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਲੋਂ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਸੰਚਾਲਕ ਗੁਰਦੁਆਰਾ ਬਾਬਾ ਬੁੱਢਾ ਸਰ ਲੋਹਟਬੱਦੀ ਵਾਲਿਆਂ ਨੇ ਵੱਡੀ ਗਿਣਤੀ ਸੰਗਤਾਂ ਦੀ ਹਾਜ਼ਰੀ ‘ਚ ਸਵਾਗਤ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿਜਦਾ ਹੁੰਦਿਆਂ ਪੰਜ ਪਿਆਰਿਆਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਖਸੀਅਤਾਂ ਨੂੰ ਸਿਰੋਪਾਓ ਭੇਂਟ ਕੀਤੇ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਰਹੁ ਰੀਤਾਂ ਦੇ ਧਾਰਨੀ ਹੋਣ ਦਾ ਸੰਦੇਸ਼ ਦਿੰਦਿਆਂ ਇਹ ਵੀ ਕਿਹਾ ਕਿ ਅੱਜ ਪੰਜਾਬ ਦੇ ਕੋਨੇ-ਕੋਨੇ ‘ਚ ਘਰ ਕਰ ਚੁੱਕੇ ਨਸ਼ਿਆਂ ਦੇ ਖ਼ਾਤਮੇ ਲਈ ਸਿਰ ਜੋੜ ਕੇ ਯਤਨ ਕਰਨ ਦੀ ਲੋੜ ਹੈ।
ਤਾਜ਼ਾ ਖ਼ਬਰਾਂ
Free
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਿੰਡ ਲੋਹਟਬੱਦੀ ਪੁੱਜਣ ‘ਤੇ ਨਿਰਮਲੇ ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਲੋਂ ਸਵਾਗਤ
ਲੋਹਟਬੱਦੀ (ਲੁਧਿਆਣਾ), 26 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)- ਅੱਜ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਬੋਲੇ ਸੋ ਨਿਹਾਲ ਦੇ ਆਕਾਸ਼ ਗੁੰਜਾਊਂ ਜੈਕਾਰਿਆਂ ਦੀ ਗੂੰਜ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਗਲੇ...
ਅਜੀਤ ਡੈਸਕ
26-08-2026