26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵਲੋਂ ਭਲਕੇ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ - ਕਾਹਲਵਾਂ

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ) - ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ...

ਅਜੀਤ ਡੈਸਕ 26-08-2026

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ) - ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ। 
ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 22 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰੂ ਘਰਾਂ ’ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘ  ਕਾਨੂੰਨੀ ਸਜ਼ਾਵਾਂ ਤੋਂ ਵੀ ਕਿਤੇ ਵਧੇਰੇ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ ਅਤੇ ਸਰਕਾਰਾਂ ਵਲੋਂ ਉਨ੍ਹਾਂ ਨਾਲ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਕੌਮ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਅਵਾਜ਼ ਪ੍ਰਤੀ ਵੀ ਸਰਕਾਰਾਂ ਹਮੇਸ਼ਾ ਅਵੇਸਲੀਆਂ ਹੀ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਭਲਕੇ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸਵੇਰੇ 10:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਵੀ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। 
ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਗੁਰਦੁਆਰਾ ਸਾਹਿਬਾਨ ਵਿਖੇ ਇਕੱਤਰਤ ਹੋ ਕੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।

ਪਿਛਲੀ ਖ਼ਬਰ ਕਰਮਚਾਰੀਆਂ-ਪੈਨਸ਼ਨਰਾਂ ਦੇ 'ਮਹਾਂ ਬੰਦ' ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ 1 ਵਲੋਂ ਸਮਰਥਨ - ਬੋਨੀ ਅਜਨਾਲਾ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਪਿੰਡ ਲੋਹਟਬੱਦੀ ਪੁੱਜਣ ‘ਤੇ ਨਿਰਮਲੇ ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਲੋਂ ਸਵਾਗਤ