26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਾਰਤ-ਸ੍ਰੀਲੰਕਾ ਦੂਜਾ ਟੈਸਟ - ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ ਵਿਚ ਸ੍ਰੀਲੰਕਾ 229/6

ਕੋਲੰਬੋ (ਸ੍ਰੀਲੰਕਾ), 26 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜੇ ਅਤੇ ਆਖਰੀ ਟੈਸਟ ਮੈਚ ਦੇ ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਸ੍ਰੀਲੰਕਾ ਦੀ ਟੀਮ ਨੇ ਆਪਣੀ ਦੂਜੀ ਪਾਰੀ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 229 ਦੌੜਾਂ ਬਣਾ...

ਅਜੀਤ ਡੈਸਕ 26-08-2026

ਕੋਲੰਬੋ (ਸ੍ਰੀਲੰਕਾ), 26 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜੇ ਅਤੇ ਆਖਰੀ ਟੈਸਟ ਮੈਚ ਦੇ ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਸ੍ਰੀਲੰਕਾ ਦੀ ਟੀਮ ਨੇ ਆਪਣੀ ਦੂਜੀ ਪਾਰੀ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 229 ਦੌੜਾਂ ਬਣਾ ਲਈਆਂ ਸਨ। ਸ੍ਰੀਲੰਕਾ ਦੀ ਬੜਤ ਦੌੜਾਂ ਦੀ ਹੋ ਚੁੱਕੀ ਹੈ। ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਸੋਨਲ ਦਿਨੁਸ਼ਾ 7 ਅਤੇ ਕੇਸ਼ਾਰਾ ਨੁਵਾਂਥਾ 3 ਦੌੜਾਂ ਬਣਾ ਕੇ ਖੇਡ ਰਹੇ ਸਨ। ਭਾਰਤ ਵਲੋਂ ਮਾਨਸਵ ਸੁਥਾਰ ਨੇ 2 ਵਿਕਟਾਂ ਹਾਸਲ ਕੀਤੀਆਂ ਜਦਕਿ ਪ੍ਰਸਿਧ ਕ੍ਰਿਸ਼ਨਾ, ਮੁਹੰਮਦ ਸਿਰਾਜ, ਸਾਰਾਂਸ਼ ਜੈਨ ਅਤੇ ਰਵਿੰਦਰ ਜਡੇਜਾ ਨੂੰ ਇਕ-ਇਕ ਵਿਕਟ ਮਿਲੀ।ਇਸ ਤੋਂ ਪਹਿਲਾਂ ਅੱਜ ਸਵੇਰੇ 8 ਵਿਕਟਾਂ ਦੇ ਨੁਕਸਾਨ 'ਤੇ 265 ਦੌੜਾਂ ਤੋਂ ਅੱਗੇ ਖੇਡਦੇ ਹੋਏ ਸ੍ਰੀਲੰਕਾ ਦੀ ਪੂਰੀ ਟੀਮ ਟੀਮ ਪਹਿਲੀ ਪਾਰੀ ਵਿਚ 290 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਉਸ ਨੂੰ ਫਾਲੋਆਨ ਦਾ ਸਾਹਮਣਾ ਕਰਨਾ ਪਿਆ।

ਪਿਛਲੀ ਖ਼ਬਰ ਅਸੀਂ ਅੱਜ ਦੁਨੀਆ ਦੇ ਸਭ ਤੋਂ ਵੱਡੇ ਡੇਟਾ ਖਪਤਕਾਰ ਹਾਂ - ਪਿਊਸ਼ ਗੋਇਲ ਅਗਲੀ ਖ਼ਬਰ ਕਰਮਚਾਰੀਆਂ-ਪੈਨਸ਼ਨਰਾਂ ਦੇ 'ਮਹਾਂ ਬੰਦ' ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ 1 ਵਲੋਂ ਸਮਰਥਨ - ਬੋਨੀ ਅਜਨਾਲਾ