26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੋਟਰਸਾਈਕਲ ਮੂਹਰੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ

ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ) - ਲੋਹੀਆਂ ਸੁਲਤਾਨਪੁਰ ਲੋਧੀ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਦੇ ਮੂਹਰੇ ਆਵਾਰਾ ਪਸ਼ੂ ਆ ਜਾਣ ਕਾਰਨ ਉਹ ਹੇਠ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ...

ਅਜੀਤ ਡੈਸਕ 26-08-2026

ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ) - ਲੋਹੀਆਂ ਸੁਲਤਾਨਪੁਰ ਲੋਧੀ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਦੇ ਮੂਹਰੇ ਆਵਾਰਾ ਪਸ਼ੂ ਆ ਜਾਣ ਕਾਰਨ ਉਹ ਹੇਠ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸੋਨੂੰ ਵਾਸੀ ਚੰਡੀਗੜ੍ਹ ਮੁਹੱਲਾ ਸੁਲਤਾਨਪੁਰ ਲੋਧੀ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਆ ਰਿਹਾ ਸੀ ਤੇ ਲੋਹੀਆਂ ਰੋਡ 'ਤੇ ਅਚਾਨਕ ਉਸ ਦੇ ਮੂਹਰੇ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।  ਰਾਹਗੀਰਾਂ ਨੇਉਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਉਥੇ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਨੇ ਜਾਂਚ ਉਪਰੰਤ ਉਸ ਨੂੰ ਮਿ੍ਤਕ ਐਲਾਨ ਦਿੱਤਾ। ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ  ਸੂਚਿਤ ਕਰ ਦਿੱਤਾ ਗਿਆ ਹੈ ।

ਪਿਛਲੀ ਖ਼ਬਰ ਸੱਪ ਵਲੋਂ ਡੰਗੇ ਦੂਜੇ ਭਰਾ ਦੀ ਵੀ ਮੌਤ ਅਗਲੀ ਖ਼ਬਰ ਨਿਪਾਲ ਚ ਆਏ ਵਿਨਾਸ਼ਕਾਰੀ ਹੜ੍ਹਾਂ ਨੂੰ ਲੈ ਕੇ ਭਾਰਤ ਵਲੋਂ ਭੇਜੀ ਗਈ 10 ਟਨ ਐਚਏਡੀਆਰ ਸਹਾਇਤਾ - ਜੈਸ਼ੰਕਰ