ਮਲੇਰਕੋਟਲਾ, 27 ਅਗਸਤ (ਮੁਹੰਮਦ ਹਨੀਫ਼ ਥਿੰਦ)- ਅੱਜ ਮਾਰਕਿਟ ਕਮੇਟੀ ਮਲੇਰਕੋਟਲਾ ਦੇ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸਰਕਾਰ ਨੂੰ ਮੰਗ ਪੱਤਰ ਦੇ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਗੁਰਸੇਵਕ ਸਿੰਘ (ਸੁਪਰਡੈਂਟ), ਧਰਮਪਾਲ ਸਿੰਘ, ਕਰਨਵੀਰ ਸਿੰਘ, ਮੁਹੰਮਦ ਸੁਬਹਾਨ, ਸਰਬਜੀਤ ਸਿੰਘ, ਰੋਹਿਤ ਧੀਮਾਨ, ਮੁਹੰਮਦ ਸ਼ਮਸ਼ਾਦ, ਹਰਦੀਪ ਸਿੰਘ, ਮੁਹੰਮਦ ਰਹਿਬਰ, ਵਸੀਮ ਅਕਰਮ ਆਦਿ ਮੌਜੂਦ ਸਨ।