ਸੁਨਾਮ ਊਧਮ ਸਿੰਘ ਵਾਲਾ, 27 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਪੀ.ਸੀ.ਐਮ.ਐਸ. ਐਸੋਸੀਏਸ਼ਨ ਨੇ ਪੰਜਾਬ ਸਟੇਟ ਮਿਨੀਸਟ੍ਰੀਅਲ ਸਰਵਿਸ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਪ੍ਰਤੀ ਪੂਰਨ ਸਮਰਥਨ ਕਰਦਿਆਂ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਨਿਪਟਾਰਾ ਕਰਨ ਅਤੇ ਠੇਕੇ/ਐਡਹਾਕ/ਆਊਟਸੋਰਸ ਭਰਤੀ ਬੰਦ ਕਰਨ ਦੇ ਮੁੱਦਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਮੰਗ ਦੀ ਕੀਤੀ। ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਕਲੈਰੀਕਲ ਅਤੇ ਪੈਰਾਮੈਡੀਕਲ ਸਟਾਫ਼ (ਏ.ਐਨ.ਐਮ., ਸਟਾਫ਼ ਨਰਸਾਂ, ਰੇਡੀਓਗ੍ਰਾਫ਼ਰ, ਐਮ.ਪੀ.ਐਚ.ਡਬਲਿਊ., ਐਮ.ਐਲ.ਟੀ., ਆਪਥਾਲਮਿਕ ਅਫ਼ਸਰ ਅਤੇ ਫਾਰਮੇਸੀ ਅਫ਼ਸਰ) ਦੀ ਨੁਮਾਇੰਦਗੀ ਕਰਨ ਵਾਲੀਆਂ ਐਸੋਸੀਏਸ਼ਨਾਂ/ਯੂਨੀਅਨਾਂ ਵਲੋਂ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਮੁਕੰਮਲ ਬੰਦ ਰੱਖੀਆਂ ਗਈਆਂ। ਇਸ ਦੌਰਾਨ ਓ.ਪੀ.ਡੀ. ਅਤੇ ਇਲੈਕਟਿਵ ਸਰਜਰੀਆਂ ਪੂਰੀ ਤਰ੍ਹਾਂ ਬੰਦ ਰਹੀ ਜਦੋਂ ਕਿ ਆਮ ਐਮਰਜੈਂਸੀ ਸੇਵਾਵਾਂ,ਜੱਚਾ ਬੱਚਾ ਸੇਵਾਵਾਂ,ਐਮਰਜੈਂਸੀ ਸਰਜਰੀਆਂ, ਦਾਖਲ ਮਰੀਜ਼ਾਂ ਦੀ ਭਰਤੀ ਅਤੇ ਇਲਾਜ,ਮੈਡੀਕੋ-ਲੀਗਲ ਅਤੇ ਪੋਸਟਮਾਰਟਮ ਨਾਲ ਸਬੰਧਤ ਕੰਮ,ਨਿਆਇਕ ਮੈਡੀਕਲ ਜਾਂਚਾਂ ਪਹਿਲਾਂ ਵਾਂਗ ਚੱਲਦੀਆਂ ਰਹੀਆਂ।
ਤਾਜ਼ਾ ਖ਼ਬਰਾਂ
Free
ਪੀ. ਸੀ. ਐਮ. ਐਸ. ਐਸੋਸੀਏਸ਼ਨ ਵਲੋਂ ਅੱਜ ਦੀ ਮਹਾ ਹੜ੍ਹਤਾਲ ਦੇ ਸਮਰਥਨ ਦਾ ਐਲਾਨ
ਸੁਨਾਮ ਊਧਮ ਸਿੰਘ ਵਾਲਾ, 27 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਪੀ.ਸੀ.ਐਮ.ਐਸ. ਐਸੋਸੀਏਸ਼ਨ ਨੇ ਪੰਜਾਬ ਸਟੇਟ ਮਿਨੀਸਟ੍ਰੀਅਲ ਸਰਵਿਸ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਪ੍ਰਤੀ ਪੂਰਨ ਸਮਰਥਨ ਕਰਦਿਆਂ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਨਿਪਟਾਰਾ ਕਰਨ ਅਤੇ ਠੇਕੇ/ਐਡਹਾਕ/ਆਊਟਸੋਰਸ ਭਰਤੀ ਬੰਦ ਕਰਨ ਦੇ ਮੁੱਦਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਮੰਗ ਦੀ ਕੀਤੀ।
ਅਜੀਤ ਡੈਸਕ
27-08-2026