27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਾਰਕੀਟ ਕਮੇਟੀ ਤਪਾ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਦਫਤਰ ਅੱਗੇ ਦਿੱਤਾ ਧਰਨਾ

ਤਪਾ ਮੰਡੀ, (ਬਰਨਾਲਾ )27 ਅਗਸਤ (ਵਿਜੇ ਸ਼ਰਮਾ)- ਪੰਜਾਬ ਭਰ ਦੇ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝਾ ਮੁਲਾਜ਼ਮ ਮੰਚ ਵੱਲੋਂ ਦਿੱਤੇ ਪੰਜਾਬ ਦੇ ਬੰਦ ਦੇ ਸੱਦੇ ਤੇ ਮਾਰਕੀਟ ਕਮੇਟੀ ਤਪਾ ਦੇ ਸਕੱਤਰ ਹਰਦੀਪ ਸਿੰਘ ਦੀ ਅਗਵਾਈ ਵਿੱਚ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਧਰਨੇ ਤਹਿਤ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 27-08-2026

 ਤਪਾ ਮੰਡੀ, (ਬਰਨਾਲਾ )27 ਅਗਸਤ (ਵਿਜੇ ਸ਼ਰਮਾ)- ਪੰਜਾਬ ਭਰ ਦੇ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝਾ ਮੁਲਾਜ਼ਮ ਮੰਚ ਵੱਲੋਂ ਦਿੱਤੇ ਪੰਜਾਬ ਦੇ ਬੰਦ ਦੇ ਸੱਦੇ ਤੇ ਮਾਰਕੀਟ ਕਮੇਟੀ ਤਪਾ ਦੇ  ਸਕੱਤਰ ਹਰਦੀਪ ਸਿੰਘ ਦੀ ਅਗਵਾਈ ਵਿੱਚ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਧਰਨੇ ਤਹਿਤ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕਿਉਂਕਿ ਹੜਤਾਲ ਕਾਰਨ ਇਲਾਕੇ ਦੇ ਸਮੂਹ ਸਰਕਾਰੀ ਵਿਭਾਗਾਂ ਦਾ ਕੰਮਕਾਜ ਮੁਕੰਮਲ ਤੌਰ 'ਤੇ ਠੱਪ ਰਿਹਾ ਅਤੇ ਦਫ਼ਤਰਾਂ ਦੇ ਬਾਹਰ ਦਿਨ ਭਰ ਸੁੰਨਸਾਨ ਛਾਈ ਰਹੀ।

ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਸਕੱਤਰ ਹਰਦੀਪ ਸਿੰਘ ਗਿੱਲ, ਮੈਡਮ ਪਰਮਜੀਤ ਕੌਰ ਅਤੇ ਸੋਨੂੰ ਮਾਂਗਟ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀਏ ਜਾਰੀ ਕਰਨਾ ਆਦਿ ਸ਼ਾਮਿਲ ਹਨ ਜਿਨਾਂ ਨੂੰ ਸਰਕਾਰ ਵੱਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਇਹ ਅਗਰ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਜਾਂਦਾ ਤਾਂ ਸਾਂਝਾ ਮੁਲਾਜ਼ਮ ਮੋਰਚਾ ਵੱਲੋਂ ਜੋ ਵੀ ਸੰਘਰਸ਼ ਹੋਵੇਗਾ। ਉਸ ਦਾ ਸਾਥ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਗੜ੍ਹਸ਼ੰਕਰ ’ਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਵਿਸ਼ਾਲ ਰੈਲੀ ਅਗਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ