ਗੜ੍ਹਸ਼ੰਕਰ, 27 ਅਗਸਤ (ਧਾਲੀਵਾਲ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਗੜ੍ਹਸ਼ੰਕਰ ਵਿਖੇ ਗਾਂਧੀ ਪਾਰਕ ਵਿਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।
ਰੈਲੀ ’ਚ ਮੁਲਾਜ਼ਮਾਂ ਆਗੂਆਂ ਵਲੋਂ ਭਰਵੇਂ ਇਕੱਠ ਦੌਰਾਨ ਸੂਬਾ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ’ਤੇ ਜਾਣ ਕਰਕੇ ਸਰਕਾਰੀ ਦਫ਼ਤਰਾਂ ਵਿਚ ਵੀ ਸੁੰਨ ਪਸਰੀ ਹੋਈ ਹੈ।