27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰੇਲਵੇ ਲਾਈਨਾਂ ਦੇ ਨੇੜੇ ਨੌਜਵਾਨ ਦੀ ਲਾਸ਼ ਮਿਲੀ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ) 27 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਸ਼ਾਮ ਰੇਲਵੇ ਲਾਈਨ ਦੀ ਹਦੂਦ ਅੰਦਰ ਸੁਨਾਮ ਦੀ ਰੇਲਵੇ ਪੁਲਿਸ ਨੂੰ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਹੈ।

ਅਜੀਤ ਡੈਸਕ 27-08-2026

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ) 27 ਅਗਸਤ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਸ਼ਾਮ ਰੇਲਵੇ ਲਾਈਨ ਦੀ ਹਦੂਦ ਅੰਦਰ ਸੁਨਾਮ ਦੀ ਰੇਲਵੇ ਪੁਲਿਸ ਨੂੰ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਹੈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਦੀ ਜੀ. ਆਰ. ਪੀ. ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਲਾਲ ਸਿੰਘ ਉੱਪਲੀ ਅਤੇ ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਜੀ. ਆਰ. ਪੀ. ਨੂੰ ਇਤਲਾਹ ਮਿਲੀ ਸੀ ਕਿ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ ਬਾਬਾ ਭਾਈ ਮੂਲ ਚੰਦ ਸਾਹਿਬ ਦੀ ਸਮਾਧ ਨੇੜੇ ਸਥਾਨਕ ਮਾਇਆ ਗਾਰਡਨ ਕਲੋਨੀ ਦੇ ਅੱਗੇ ਇਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ਦੀ ਬਾਅਦ ਵਿਚ ਪਛਾਣ ਸਤਵਿੰਦਰ ਸਿੰਘ (34) ਪੁੱਤਰ ਜੀਤ ਸਿੰਘ ਵਾਸੀ ਪਿੰਡ ਧਾਲੀਵਾਲ ਵਾਸ ਜਖੇਪਲ ਵਜੋਂ ਹੋਈ ਹੈ। ਜੀ. ਆਰ. ਪੀ. ਵਲੋਂ ਲਾਸ਼ ਤੁਰੰਤ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕੋਲ ਮ੍ਰਿਤਕ ਨੌਜਵਾਨ ਦੇ ਚਾਚਾ ਜਗਤਾਰ ਸਿੰਘ ਅਤੇ ਮਾਤਾ ਰਾਜ ਕੌਰ ਵਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਸਤਵਿੰਦਰ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਪਰ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਚਾਚਾ ਜਗਤਾਰ ਸਿੰਘ ਅਤੇ ਮਾਤਾ ਰਾਜ ਕੌਰ ਦੇ ਬਿਆਨਾਂ ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਪਿਛਲੀ ਖ਼ਬਰ ਡੀ.ਏ. ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸਾਂਝਾ ਮੁਲਾਜ਼ਮ ਮੰਚ ਦਾ ਰੋਸ਼ ਧਰਨਾ ਸ਼ੁਰੂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ 1746 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ