ਗੁਰੂ ਹਰਸਹਾਏ (ਫ਼ਿਰੋਜ਼ਪੁਰ), 27 ਅਗਸਤ (ਕਪਿਲ ਕੰਧਾਰੀ) - ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਰਜਿਸਟਰੇਸ਼ਨ ਨੰਬਰ 41 ਅਤੇ ਮੁਲਾਜ਼ਮ ਯੂਨਾਈਟਿਡ ਆਰਗਨਾਈਜ਼ੇਸ਼ਨ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਗੁਰੂ ਹਰਸਹਾਏ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਧਰਨਾ ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਗੁਰੂ ਹਰਸਹਾਏ ਹੈਪੀ ਬੇਦੀ ਦੀ ਅਗਵਾਈ ਹੇਠ ਦਿੱਤਾ ਗਿਆ।ਧਰਨੇ ਦੀ ਪ੍ਰਧਾਨਗੀ ਰਾਕੇਸ਼ ਸੈਣੀ ਅਤੇ ਮੁਲਾਜ਼ਮ ਯੂਨਾਈਟਿਡ ਆਰਗਨਾਈਜ਼ੇਸ਼ਨ ਦੇ ਸਰਕਲ ਪ੍ਰਧਾਨ ਹਰਮੀਤ ਚੰਦ ਵਲੋਂ ਕੀਤੀ ਗਈ, ਜਦਕਿ ਸਟੇਜ ਦੀ ਕਾਰਵਾਈ ਰਾਜੇਸ਼ ਦੱਤਾ, ਜ਼ੋਨਲ ਪ੍ਰਧਾਨ, ਅਤੇ ਹਿਰਤੇਸ਼ ਕੁਮਾਰ, ਜਨਰਲ ਸਕੱਤਰ ਪੰਜਾਬ ਵਲੋਂ ਸੰਭਾਲੀ ਗਈ।ਇਸ ਮੌਕੇ ਵੱਖ-ਵੱਖ ਮੁਲਾਜ਼ਮ ਆਗੂਆਂ ਅਸ਼ਵਨੀ ਕੁਮਾਰ, ਕਰਨੈਲ ਸਿੰਘ, ਰੋਸ਼ਨ ਲਾਲ, ਸੁਖਚੈਨ ਸਿੰਘ, ਰਣਬੀਰ ਸਿੰਘ ਮਮਦੋਟ, ਨੰਦ ਲਾਲ, ਕਰਮਜੀਤ ਸਿੰਘ, ਬਲਵੰਤ ਬਿੱਟੂ ਅਤੇ ਵਰਿੰਦਰ ਕੁਮਾਰ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।ਆਗੂਆਂ ਨੇ ਕਿਹਾ ਕਿ ਜੁਆਇੰਟ ਫੋਰਮ ਵਲੋਂ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਕਰੀਬ 60 ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ। ਇਨ੍ਹਾਂ ਮੰਗਾਂ ਵਿਚ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 17.7.2020 ਦੇ ਪੱਤਰ ਨੂੰ ਰੱਦ ਕਰਨਾ, ਕੱਚੇ ਕਾਮਿਆਂ ਨੂੰ ਪੱਕਾ ਕਰਨਾ, ਬੰਦ ਕੀਤੇ ਪੱਤੇ ਲਾਗੂ ਕਰਨਾ ਅਤੇ 35,400 ਰੁਪਏ ਦਾ ਪੇ ਸਕੇਲ ਲਾਗੂ ਕਰਨਾ ਆਦਿ ਮੁੱਖ ਮੰਗਾਂ ਸ਼ਾਮਿਲ ਹਨ।ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਣ ਵਾਲੇ ਤਿੱਖੇ ਸੰਘਰਸ਼ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਹੀ ਜ਼ਿੰਮੇਵਾਰ ਹੋਵੇਗੀ।
ਤਾਜ਼ਾ ਖ਼ਬਰਾਂ
Free
ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਅੱਗੇ ਧਰਨਾ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 27 ਅਗਸਤ (ਕਪਿਲ ਕੰਧਾਰੀ) - ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਰਜਿਸਟਰੇਸ਼ਨ ਨੰਬਰ 41 ਅਤੇ ਮੁਲਾਜ਼ਮ ਯੂਨਾਈਟਿਡ ਆਰਗਨਾਈਜ਼ੇਸ਼ਨ...
ਅਜੀਤ ਡੈਸਕ
27-08-2026