27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅਣਪਛਾਤੇ ਵਿਅਕਤੀ ਦੀ ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ) - ਬੀਤੇ ਦਿਨੀਂ ਰਾਹਗੀਰਾਂ ਵਲੋਂ ਇਕ ਅਣਪਛਾਤੇ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ ਸੀ। ਜਿਸਦੀ ਅੱਜ ਦੁਪਹਿਰ...

ਅਜੀਤ ਡੈਸਕ 27-08-2026

ਕਪੂਰਥਲਾ, 27  ਅਗਸਤ (ਅਮਨਜੋਤ ਸਿੰਘ ਵਾਲੀਆ) - ਬੀਤੇ ਦਿਨੀਂ ਰਾਹਗੀਰਾਂ ਵਲੋਂ ਇਕ ਅਣਪਛਾਤੇ ਵਿਅਕਤੀ ਨੂੰ  ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ ਸੀ। ਜਿਸਦੀ ਅੱਜ ਦੁਪਹਿਰ ਬਾਅਦ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਰਾਹਗੀਰਾਂ ਵਲੋਂ ਇਕ ਬਜ਼ੁਰਗ ਅਣਪਛਾਤੇ ਵਿਅਕਤੀ ਨੂੰ  ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜੋ ਪਿਛਲੇ 2-3 ਦਿਨ ਤੋਂ ਸਿਵਲ ਹਸਪਤਾਲ ਜੇਰੇ ਇਲਾਜ ਸੀ, ਜਿਸਦੀ ਅੱਜ ਮੌਤ ਹੋ ਗਈ।  ਲਾਸ਼ ਨੂੰ  ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਕੇ ਇਸ ਸੰਬੰਧੀ ਥਾਣਾ ਸਿਟੀ ਪੁਲਿਸ ਨੂੰ  ਸੂਚਿਤ ਕਰ ਦਿੱਤਾ ਗਿਆ ਹੈ ।

ਪਿਛਲੀ ਖ਼ਬਰ ਸ਼ਿਵਰਾਜ ਸਿੰਘ ਚੌਹਾਨ ਨੇ ਇਕ ਵਿਸ਼ੇਸ਼ ਆਜ਼ਾਦੀ ਦਿਵਸ-ਥੀਮ ਵਾਲੀ ਮੈਟਰੋ ਟ੍ਰੇਨ ਨੂੰ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ ਵਲੋਂ ਪੁਤਲਾ ਫੂਕ ਪ੍ਰਦਰਸ਼ਨ