ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸ. ਬਾਦਲ ਬੀਤੇ ਦਿਨੀਂ ਨਾਂਦੇੜ ਵਿਖੇ ਇਕ ਵਿਅਕਤੀ ਵਲੋਂ ਹਮਲਾ ਕਰਕੇ ਜ਼ਖਮੀ ਕੀਤੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਲਵਾਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ। ਸੁਖਬੀਰ ਸਿੰਘ ਬਾਦਲ ਦੇ ਇਸ ਉਪਰੰਤ ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਦਲ ਦੀ ਸਿਆਸੀ ਕਾਨਫ਼ਰੰਸ ਵਿਚ ਵੀ ਸ਼ਿਰਕਤ ਕਰਨ ਦੀ ਸੰਭਾਵਨਾ ਹੈ।
ਤਾਜ਼ਾ ਖ਼ਬਰਾਂ
Free
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।
ਅਜੀਤ ਡੈਸਕ
28-08-2026